ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 3 ਦਿਨਾਂ ਦੇ ਪੁਲਸ ਰਿਮਾਂਡ ’ਤੇ, ਪਰਿਵਾਰ ਨੂੰ ਮਿਲ ਹੋਏ ਭਾਵੁਕ
Sunday, Oct 16, 2022 - 04:21 PM (IST)
ਹੁਸ਼ਿਆਰਪੁਰ/ਚੰਡੀਗੜ੍ਹ (ਵੈੱਬ ਡੈਸਕ)— ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ। ਇਥੋਂ ਅਦਾਲਤ ਨੇ ਸ਼ਾਮ ਸੁੰਦਰ ਅਰੋੜਾ ਨੂੰ 19 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਥੇ ਹੀ ਪੇਸ਼ੀ ਦੌਰਾਨ ਸ਼ਾਮ ਸੁੰਦਰ ਅਰੋੜਾ ਪਰਿਵਾਰ ਨੂੰ ਮਿਲ ਕੇ ਭਾਵੁਕ ਹੁੰਦੇ ਨਜ਼ਰ ਆਏ। ਇੰਨਾ ਹੀ ਨਹੀਂ ਸ਼ਾਮ ਸੁੰਦਰ ਅਰੋੜਾ ਇਸ ਮੌਕੇ ਖ਼ੁਦ ਨੂੰ ਬੇਕਸੂਰ ਦੱਸਦੇ ਹੋਏ ਨਜ਼ਰ ਆਏ ਅਤੇ ਇਹ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ। ਇਥੇ ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਕਾਂਗਰਸ ਦੀ ਪਾਰਟੀ ’ਚ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ’ਚ ਉਨ੍ਹਾਂ ਨੇ ਕਾਂਗਰਸ ਦੀ ਪਾਰਟੀ ਨੂੰ ਛੱਡ ਕੇ ਭਾਜਪਾ ਪਾਰਟੀ ਜੁਆਇੰਨ ਕਰ ਲਈ ਸੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਮੰਦਭਾਗੀ ਖ਼ਬਰ: ਨਕੋਦਰ ਦੇ 22 ਸਾਲਾ ਨੌਜਵਾਨ ਦੀ ਮੌਤ, ਜਨਮ ਦਿਨ ਦਾ ਤੋਹਫ਼ਾ ਉਡੀਕਦੀ ਰਹੀ ਭੈਣ
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਮ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੇ ਅਧਿਕਾਰੀ ਨੂੰ ਇਕ ਕਰੋੜ ਦੀ ਰਿਸ਼ਵਤ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਐਡਵਾਂਸ ’ਚ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ।
ਕੱਲ੍ਹ ਕੀਤੀ ਗਈ ਸੀ ਐੱਫ਼. ਆਈ. ਆਰ
ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇਕ ਸਹਾਇਕ ਇੰਸਪੈਕਟਰ (ਏ. ਆਈ. ਜੀ) ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹਨ। ਵਿਜੀਲੈਂਸ ਬਿਊਰੋ ਦੇ ਮੁੱਖ ਨਿਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਸਾਬਕਾ ਮੰਤਰੀ ਖ਼ਿਲਾਫ਼ ਮਨਮੋਹਨ ਕੁੁਮਾਰ ਦੇ ਬਿਆਨ ’ਤੇ ਭ੍ਰਿਸ਼ਟਾਚਾਰ ਨਿਵਾਰਣ ਐਕਟ ਦੀ ਧਾਰਾ 8 ਦੇ ਤਹਿਤ ਐੱਫ਼. ਆਈ. ਆਰ. 15 ਅਕਤੂਬਰ ਨੂੰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: MLA ਸ਼ੀਤਲ ਅੰਗੁਰਾਲ ਨੇ ਥਾਣੇ ’ਚ ਦਿੱਤੀ ਸ਼ਿਕਾਇਤ, ਕਿਹਾ-ਅੰਮ੍ਰਿਤਪਾਲ ਖ਼ਿਲਾਫ਼ ਬੋਲਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ