ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟਾਂ ਪਾਉਣ ਵਾਲਾ ਹਿਮਾਚਲ ਤੋਂ ਗ੍ਰਿਫਤਾਰ

Tuesday, Aug 06, 2024 - 02:55 AM (IST)

ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟਾਂ ਪਾਉਣ ਵਾਲਾ ਹਿਮਾਚਲ ਤੋਂ ਗ੍ਰਿਫਤਾਰ

ਪਟਿਆਲਾ (ਬਲਜਿੰਦਰ) - ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟਾਂ ਪਾਉਣ ਵਾਲੇ ਵਿਅਕਤੀ ਨੂੰ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸ: ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਿਮਾਚਲ ਤੋਂ ਗ੍ਰਿਫਤਾਰ ਕਰ ਲਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਨਾਨਕ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਗ੍ਰਿਫਤਾਰੀ ਲਈ ਐੱਸ. ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਐੱਸ. ਪੀ. ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ, ਡੀ. ਐੱਸ. ਪੀ. ਡੀ. ਅਵਤਾਰ ਸਿੰਘ, ਸੀ. ਆਈ. ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸ: ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਟੀਮ ਦਾ ਗਠਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਵੱਲੋਂ ਇਕ ਫਿਰਕੇ ਖਿਲਾਫ ਸੋਸ਼ਲ ਮੀਡੀਆ ’ਤੇ ਭੜਕਾਉੂ ਪੋਸਟਾਂ ਅਪਲੋਡ ਕੀਤੀਆਂ ਸਨ, ਜਿਸ ਨਾਲ ਇਕ ਫਿਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਜਦੋਂ ਟੀਮ ਨੇ ਤਫਤੀਸ਼ ਕੀਤੀ ਤਾਂ ਇਸ ਮਾਮਲੇ ’ਚ ਸਰਬਜੀਤ ਸਿੰਘ ਉਖਲਾ ਪੁੱਤਰ ਮਹਿੰਦਰ ਸਿੰਘ ਵਾਸੀ ਆਨੰਦ ਨਗਰ ਬੀ ਨੂੰ ਸੋਲਨ ਨਾਹਨ ਰੋਡ ਧਰਮਪੁਰ ਹਿਮਾਂਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਵਿਅਕਤੀ ਖਿਲਾਫ ਥਾਣਾ ਲਾਹੌਰੀ ਗੇਟ ਵਿਖੇ ਇਸ ਤਰ੍ਹਾਂ ਦਾ ਹੀ ਇਕ ਕੇਸ ਦਰਜ ਹੈ, ਜਿਸ ਵਿਚ ਇਸ ਨੇ ਇਕ ਕਿਤਾਬ ਲਿਖੀ ਸੀ, ਜਿਸ ’ਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਕੇਸ ’ਚ ਵੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ’ਚ ਐਮਾਜ਼ੋਨ, ਫਲਿਪਕਾਰਡ ਅਤੇ ਹੋਰ ਆਨਲਾਈਨ ਵੈੱਬਸਾਈਟਾਂ ਤੋਂ ਬੈਨ ਕਰਵਾਉਣ ਸਬੰਧੀ ਵੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਸਰਬਜੀਤ ਸਿੰਘ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਉਸ ਤੋਂ ਹੋਰ ਵੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
 


author

Inder Prajapati

Content Editor

Related News