ਹੈਰੋਇਨ ਸਮੇਤ ਗਗਨਦੀਪ ਗ੍ਰਿਫਤਾਰ

01/23/2018 7:48:10 AM

ਤਰਨਤਾਰਨ,  (ਰਾਜੂ)-  ਥਾਣਾ ਵੈਰੋਵਾਲ ਦੀ ਪੁਲਸ ਨੇ ਛਾਪੇਮਾਰੀ ਕਰ ਕੇ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਾਥੀ ਕਰਮਚਾਰੀਆਂ ਸਮੇਤ ਦੌਰਾਨੇ-ਗਸ਼ਤ ਪੁਲ ਸੂਆ ਪਿੰਡ ਮੀਆਂਵਿੰਡ ਕੋਲ ਮੁਲਜ਼ਮ ਗਗਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਫਤਿਹਪੁਰ ਬਦੇਸ਼ਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ। ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।