ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੌਲਦਾਰ ਨੂੰ ਕੀਤਾ ਗ੍ਰਿਫ਼ਤਾਰ

Sunday, Jul 07, 2024 - 10:54 AM (IST)

ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੌਲਦਾਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਐੱਨ. ਆਰ. ਆਈ. ਥਾਣਾ ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪ੍ਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੇ ਮੈਦਾਨ 'ਚ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ 'ਆਪ' ਹੋਈ ਪੱਬਾਂ ਭਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News