ਹੈਰੋਇਨ ਸਣੇ ਕਾਬੂ
Friday, Jun 09, 2017 - 12:59 AM (IST)
ਮੋਗਾ, (ਆਜ਼ਾਦ)- ਪੁਲਸ ਚੌਕੀ ਬਲਖੰਡੀ ਦੇ ਮੁਖੀ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਬੱਸ ਅੱਡਾ ਅਟਾਰੀ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਅੰਗਰੇਜ਼ ਸਿੰਘ ਨਿਵਾਸੀ ਕੋਟ ਈਸੇ ਖਾਂ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਕਿਹਾ ਕਿ ਪੁੱਛਗਿੱਛ ਤੋਂ ਬਾਅਦ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਕੋਟ ਈਸੇ ਖਾਂ 'ਚ ਮੋਬਾਇਲ ਰਿਪੇਅਰਿੰਗ ਦਾ ਕੰਮ ਕਰਦਾ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
