ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲੇ ਰਾਜਸਥਾਨ 'ਚ ਗ੍ਰਿਫ਼ਤਾਰ

Wednesday, Sep 07, 2022 - 10:32 AM (IST)

ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲੇ ਰਾਜਸਥਾਨ 'ਚ ਗ੍ਰਿਫ਼ਤਾਰ

ਮਾਨਸਾ (ਬਿਊਰੋ) : ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬਲਕੌਰ ਸਿੰਘ ਸਿੱਧੂ ਨੂੰ ਈਮੇਲ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਨ੍ਹਾਂ ਖ਼ਿਲਾਫ਼ ਪੁਲਸ ਨੇ ਤੁਰੰਤ ਐਕਸ਼ਨ ਲਿਆ। ਹੁਣ ਖ਼ਬਰ ਆ ਰਹੀ ਹੈ ਕਿ ਪੁਲਸ ਨੇ ਧਮਕੀ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਅਰਸ਼ਦੀਪ ਦੇ ਹੱਕ 'ਚ ਨਿੱਤਰੇ ਪੰਜਾਬੀ ਕਲਾਕਾਰ, ਦਿਲਜੀਤ ਤੇ ਜੈਜ਼ੀ ਬੀ ਸਣੇ ਕਈ ਗਾਇਕਾਂ ਨੇ ਵਧਾਇਆ ਹੌਸਲਾ

ਦੱਸ ਦਈਏ ਕਿ ਵਿਦੇਸ਼ ਤੋਂ ਵਾਪਸ ਆ ਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਧਮਕੀਆਂ ਆਉਣ ਦੀ ਸ਼ਿਕਾਇਤ ਦਿੱਤੀ ਸੀ ਅਤੇ ਮਾਨਸਾ ਪੁਲਸ ਨੇ ਅਣਪਛਾਤਿਆਂ ਖ਼ਿਲਾਫ਼ ਜ਼ਬਰੀ ਵਸੂਲੀ ਤੋਂ ਧਮਕੀਆਂ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ ਕੀਤੀ ਸੀ। ਧਮਕੀ ਦੇਣ ਵਾਲੇ ਨੇ ਖੁ਼ਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਸੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 


author

sunita

Content Editor

Related News