ਨਸ਼ੇ ਵਾਲੇ ਪਦਾਰਥਾਂ ਸਮੇਤ 22 ਧੰਦੇਬਾਜ਼ ਗ੍ਰਿਫਤਾਰ

07/21/2018 6:05:07 AM

ਅੰਮ੍ਰਿਤਸਰ, (ਅਰੁਣ)- ਜ਼ਿਲਾ ਪੁਲਸ ਨੇ ਕੀਤੀ ਵੱਖ-ਵੱਖ ਥਾਈਂ ਛਾਪੇਮਾਰੀ ਦੌਰਾਨ ਨਸ਼ੇ ਾਰਥਾਂ ਦੇ 22 ਧੰਦੇਬਾਜ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀ. ਆਈ. ਏ. ਸਟਾਫ ਦੀ ਪੁਲਸ ਨੇ ਤਲਾਸ਼ੀ ਦੌਰਾਨ 850 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਗੁਰਲਾਲ ਸਿੰਘ ਪੁੱਤਰ ਪ੍ਰਗਟ ਸਿੰਘ ਤੇ ਤੇਗਾ ਸਿੰਘ ਪੁੱਤਰ ਚਰਨ ਸਿੰਘ (ਦੋਵੇਂ ਵਾਸੀ ਧੱਤਲ) ਨੂੰ ਗ੍ਰਿਫਤਾਰ ਕਰ ਕੇ ਥਾਣਾ ਛੇਹਰਟਾ ਵਿਖੇ, 480 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਇਨੋਵਾ ਕਾਰ ਨੰ. ਪੀ ਬੀ 02 ਬੀ ਬੀ 9055 ’ਚ ਸਵਾਰ ਸੇਵਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਰਾਮਨਗਰ ਕਾਲੋਨੀ ਇਸਲਾਮਾਬਾਦ, ਰਵੀ ਕੁਮਾਰ ਪੁੱਤਰ ਮੇਘ ਰਾਜ ਵਾਸੀ ਗੁਰੂ ਨਾਨਕਪੁਰਾ ਤੇ ਮਨਿੰਦਰਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਆਦਰਸ਼ ਨਗਰ ਨੂੰ ਗ੍ਰਿਫਤਾਰ ਕਰਦਿਆਂ ਥਾਣਾ ਇਸਲਾਮਾਬਾਦ ਵਿਖੇ ਮਾਮਲਾ ਦਰਜ ਕੀਤਾ।
ਥਾਣਾ ਮਕਬੂਲਪੁਰਾ ਦੀ ਪੁਲਸ ਨੇ 4 ਗ੍ਰਾਮ ਹੈਰੋਇਨ ਸਮੇਤ ਗੁਰਮੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਮੁਹੱਲਾ ਸ਼ੇਖਪੁਰਾ ਜੰਡਿਆਲਾ ਗੁਰੂ, ਥਾਣਾ ਸਿਵਲ ਲਾਈਨ ਦੀ ਪੁਲਸ ਨੇ 115 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਅਮਰ ਚੰਦ ਪੁੱਤਰ ਖੁਸ਼ੀ ਚੰਦ ਵਾਸੀ ਕੋਟਲਾ ਗੁੱਜਰਾਂ, ਥਾਣਾ ਤਰਸਿੱਕਾ ਦੀ ਪੁਲਸ ਨੇ 50 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਜਗਰਾਜ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਜੱਬੋਵਾਲ, ਥਾਣਾ ਕੰਬੋਅ ਦੀ ਪੁਲਸ ਨੇ 160 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਹਰਵਿੰਦਰ ਸਿੰਘ ਪੁੱਤਰ ਸੁਖਬੀਰ ਸਿੰਘ, ਦਲਬੀਰ ਸਿੰਘ ਪੁੱਤਰ ਹਜ਼ਾਰਾ ਸਿੰਘ, ਥਾਣਾ ਅਜਨਾਲਾ ਦੀ ਪੁਲਸ ਨੇ 150 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਗੁਰਮੇਜ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਡੱਲਾ ਰਾਜਪੂਤਾਂ, ਖਿਲਚੀਅਾਂ ਪੁਲਸ ਨੇ 225 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਜਸਵੰਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਨੱਥੋਕੇ, ਥਾਣਾ ਲੋਪੋਕੇ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਤੇ 140 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਸਿਮਰਦੀਪ ਸਿੰਘ ਪੁੱਤਰ ਤਰਲੋਚਨ ਸਿੰਘ, ਹੀਰਾ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਚੋਗਾਵਾਂ, ਭਿੰਡੀ ਸੈਦਾਂ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਗੁਰਬੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਅਵਾਣ ਵਸਾਊ, ਥਾਣਾ ਚਾਟੀਵਿੰਡ ਦੀ ਪੁਲਸ ਨੇ 90 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਸ਼ਮਸ਼ੇਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚਾਟੀਵਿੰਡ, ਥਾਣਾ ਮਹਿਤਾ ਦੀ ਪੁਲਸ ਨੇ 105 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਹਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹਿਤਾ, ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ 145 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਜਗਜੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਧਾਰਡ਼, ਥਾਣਾ ਝੰਡੇਰ ਦੀ ਪੁਲਸ ਨੇ 3 ਗ੍ਰਾਮ ਹੈਰੋਇਨ ਤੇ 1473 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਹਰਪਾਲ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਨਵਾਂ ਪਿੰਡ, ਥਾਣਾ ਅਜਨਾਲਾ ਦੀ ਪੁਲਸ ਨੇ 40 ਬੋਤਲਾਂ ਸ਼ਰਾਬ ਸਮੇਤ ਬਲਕਾਰ ਸਿੰਘ ਵਾਸੀ ਸੋਹੀਆਂ ਕਲਾਂ ਤੇ ਥਾਣਾ ਮੱਤੇਵਾਲ ਦੀ ਪੁਲਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗੁਰਪ੍ਰੀਤ ਸਿੰਘ ਵਾਸੀ ਸਾਧਪੁਰ ਚੋਗਾਵਾਂ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।
 


Related News