ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ
Tuesday, Mar 27, 2018 - 07:44 AM (IST)

ਤਰਨਤਾਰਨ, (ਰਾਜੂ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਨੇੜੇ ਸ਼ਾਹ ਹਰਬੰਸ ਸਿੰਘ ਸਕੂਲ ਪਿੰਡ ਰਾਣੀ ਵਲਾਹ ਤੋਂ ਦੋਸ਼ੀ ਅਮਰਜੀਤ ਸਿੰਘ ਉਰਫ ਮਿੱਠੂ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਣੀ ਵਲਾਹ ਨੂੰ ਕਾਬੂ ਕਰ ਕੇ ਉਸ ਕੋਲੋਂ 1510 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।