ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ ''ਤੇ, MLA ਰਮਨ ਅਰੋੜਾ ਨਾਲ ਜੁੜੇ ਤਾਰ
Friday, May 30, 2025 - 04:13 PM (IST)

ਜਲੰਧਰ (ਸੋਨੂੰ)- ਗ੍ਰਿਫ਼ਤਾਰੀ ਤੋਂ ਬਾਅਦ ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਦੌਰਾਨ ਵਿਜੀਲੈਂਸ ਟੀਮ ਨੇ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਵਿਜੀਲੈਂਸ ਨੂੰ ਸਿਰਫ਼ 2 ਦਿਨ ਦਾ ਰਿਮਾਂਡ ਦਿੱਤਾ ਹੈ।
ਵਿਧਾਇਕ ਰਮਨ ਅਰੋੜਾ ਨਾਲ ਜੁੜੇ ਹਨ ਤਾਰ
ਹਰਪ੍ਰੀਤ ਕੌਰ ਵਿਰੁੱਧ ਇਹ ਕਾਰਵਾਈ ਵਿਧਾਇਕ ਰਮਨ ਅਰੋੜਾ ਨਾਲ ਸਬੰਧਤ ਮਾਮਲੇ ਨਾਲ ਸਬੰਧਤ ਹੈ। ਬੇਕਰੀ ਮਾਲਕ ਨੇ ਸ਼ਿਕਾਇਤ ਕੀਤੀ ਸੀ ਕਿ ਰਮਨ ਅਰੋੜਾ ਦੇ ਦਬਾਅ ਤੋਂ ਬਾਅਦ ਉਸ ਨੇ ਨਿਗਮ ਦੀ ਇਕ ਮਹਿਲਾ ਅਧਿਕਾਰੀ ਨੂੰ ਤਿੰਨ ਲੱਖ ਰੁਪਏ ਦਿੱਤੇ ਸਨ। ਇਸ ਬਿਆਨ ਦੇ ਆਧਾਰ 'ਤੇ ਵਿਜੀਲੈਂਸ ਨੇ ਪਹਿਲਾਂ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਹਿਰਾਸਤ ਵਿੱਚ ਲਿਆ। ਉਸ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਦੇਰ ਰਾਤ ਉਸ ਦਾ ਡਾਕਟਰੀ ਮੁਆਇਨਾ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਖ਼ੌਫ਼ਨਾਕ ਘਟਨਾ! ਭਤੀਜੇ ਨੇ ਚਾਚੇ 'ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ
ਬਿਲਡਿੰਗ ਬਰਾਂਚ ਤੋਂ ਦੂਜੀ ਗ੍ਰਿਫ਼ਤਾਰੀ
ਨਗਰ ਨਿਗਮ ਦੀ ਬਿਲਡਿੰਗ ਬਰਾਂਚ ਵਿੱਚ ਵਿਜੀਲੈਂਸ ਵੱਲੋਂ ਇਹ ਦੂਜੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਪੁਲਸ ਨੇ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਗ੍ਰਿਫ਼ਤਾਰ ਕੀਤਾ ਸੀ। ਵਸ਼ਿੱਸ਼ਟ ਦੀ ਪੁੱਛਗਿੱਛ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਵਿਜੀਲੈਂਸ ਨੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਕੱਲ੍ਹ ਵਿਜੀਲੈਂਸ ਨੇ ਵਿਧਾਇਕ ਦੇ ਪੁੱਤਰ ਰਾਜਨ ਅਰੋੜਾ, ਕੁੜਮ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ।
ਇਹ ਵੀ ਪੜ੍ਹੋ: ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e