ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ''ਚ ਗ੍ਰਿਫ਼ਤਾਰ
Thursday, Apr 02, 2026 - 08:00 PM (IST)
ਲੁਧਿਆਣਾ, (ਗੌਤਮ/ਤਰੁਣ): ਦਰੇਸੀ ਥਾਣੇ ਦੀ ਪੁਲਸ ਨੇ ਗਸ਼ਤ ਦੌਰਾਨ ਸੁੰਦਰ ਨਗਰ 'ਚ ਗੰਦੇ ਨਾਲੇ ਦੇ ਨੇੜੇ ਬਾਲ ਸਿੰਘ ਨਗਰ ਦੇ ਰਹਿਣ ਵਾਲੇ ਬਸ਼ੀਰ ਅੰਸਾਰੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਦੇਖਿਆ। ਪੁਲਸ ਨੇ ਉਸਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ ਚਾਂਦੀ ਦਾ ਕਾਗਜ਼, ਇੱਕ ਲਾਈਟਰ ਤੇ 20 ਰੁਪਏ ਦਾ ਇੱਕ ਮੋੜਿਆ ਹੋਇਆ ਨੋਟ ਬਰਾਮਦ ਕੀਤਾ। ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
