ਨਸ਼ੇ ਵਾਲੇ 56 ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ

04/18/2018 3:48:32 AM

ਸੁਲਤਾਨਪੁਰ ਲੋਧੀ, (ਸੋਢੀ)- ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਦੀ ਅਗਵਾਈ ਹੇਠ ਥਾਣਾ ਕਬੀਰਪੁਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 56 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਰਾਮਪਾਲ ਉਰਫ ਜੌਨੀ ਪੁੱਤਰ ਪ੍ਰੀਤਮ ਲਾਲ ਪਿੰਡ ਸਿੱਧੜਾਂ (ਥਾਣਾ ਲੋਹੀਆਂ) ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਬੀਰਪੁਰ ਦੀ ਇੰਸਪੈਕਟਰ ਜਸਮੇਲ ਕੌਰ ਚਾਹਲ ਨੇ ਦੱਸਿਆ ਕਿ ਉਕਤ ਮੁਲਜ਼ਮ ਨਸ਼ੀਲੇ ਕੈਪਸੂਲ ਵੇਚਣ ਲਈ ਸ਼ੱਕੀ ਹਾਲਾਤ 'ਚ ਘੁੰਮ ਰਿਹਾ ਸੀ, ਜਿਸ ਦੀ ਤਲਾਸ਼ੀ ਲੈਣ 'ਤੇ 56 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਇਸ ਸਬੰਧੀ ਧਾਰਾ 22, 61, 85 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


Related News