ਗ੍ਰਿਫ਼ਤਾਰ SDM ਨੂੰ ਅਦਾਲਤ ''ਚ ਕੀਤਾ ਪੇਸ਼, ਵਧਿਆ ਰਿਮਾਂਡ
Tuesday, Nov 25, 2025 - 04:42 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਐੱਸ. ਡੀ. ਐੱਮ. ਵਿਕਰਮਜੀਤ ਸਿੰਘ ਨੂੰ ਰਿਸ਼ਵਤ ਮਾਮਲੇ 'ਚ ਇੱਕ ਵਾਰ ਫਿਰ ਵਿਜੀਲੈਂਸ ਟੀਮ ਗੁਰਦਾਸਪੁਰ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਬਾਅਦ ਮਾਨਯੋਗ ਅਦਾਲਤ ਨੇ ਵਿਕਰਮਜੀਤ ਸਿੰਘ ਨੂੰ ਦੋ ਦਿਨ ਦਾ ਹੋਰ ਪੁਲਸ ਰਿਮਾਂਡ ਦੇ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡਾ ਹਾਦਸਾ, ਰਾਵੀ ਦਰਿਆ 'ਚ ਟਰੈਕਟਰ ਸਮੇਤ ਰੁੜਿਆ ਨੌਜਵਾਨ, ਹੋਈ ਮੌਤ
ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੂੰ ਐੱਸ. ਡੀ. ਐੱਮ ਬਟਾਲਾ ਵਿਰੁੱਧ ਕਥਿਤ ਰਿਸ਼ਵਤਖੋਰੀ ਮਾਮਲੇ ਵਿਚ ਹੋਰ ਮਹੱਤਵਪੂਰਨ ਸਬੂਤ ਮਿਲੇ ਹਨ। ਸੰਭਾਵਨਾ ਹੈ ਕਿ ਵਿਜੀਲੈਂਸ ਟੀਮ ਵੱਲੋਂ ਇਸ ਸਬੰਧੀ ਅੱਗੇ ਦੀ ਕਾਰਵਾਈ ਤੇਜ਼ੀ ਨਾਲ ਆਰੰਭ ਕੀਤੀ ਜਾਵੇਗੀ। ਫਿਲਹਾਲ, ਅਦਾਲਤ ਤੋਂ ਰਿਮਾਂਡ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਐੱਸ. ਡੀ. ਐੱਮ ਨੂੰ ਆਪਣੇ ਨਾਲ ਲੈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: 10 ਤੇ 20 ਰੁਪਏ ਦੇ ਨਵੇਂ ਨੋਟਾਂ ਦੀ ਹੋ ਰਹੀ ਬਲੈਕ, ਬੈਂਕ ਅਧਿਕਾਰੀ ਕਰ ਰਹੇ...
