1 ਕਿਲੋ ਭੁੱਕੀ ਸਣੇ ਗ੍ਰਿਫਤਾਰ

01/20/2018 2:10:57 AM

ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਬਹਿਰਾਮ ਦੀ ਪੁਲਸ ਨੇ 1 ਕਿਲੋਗ੍ਰਾਮ ਭੁੱਕੀ ਸਮੇਤ 1 ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਚੱਕ ਬਿਲਗਾ ਵੱਲ ਜਾਂਦਿਆਂ ਹੱਡਾ ਰੋੜੀ ਦੇ ਨੇੜੇ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿਲੋਗ੍ਰਾਮ ਭੁੱਕੀ ਬਰਾਮਦ ਹੋਈ।
ਗ੍ਰਿਫਤਾਰ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮੰਗੂਵਾਲ ਵਜੋਂ ਹੋਈ ਹੈ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੇ ਟੀਕਿਆਂ ਸਣੇ 1 ਗ੍ਰਿਫਤਾਰ : ਥਾਣਾ ਸਦਰ ਬੰਗਾ ਵਿਖੇ ਤਾਇਨਾਤ ਏ.ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪੁਲ ਨਹਿਰ ਮਾਹਿਲ ਗਹਿਲਾਂ ਕੋਲੋਂ ਇਕ ਮੋਟਰਸਾਈਕਲ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਦੇ ਤੌਰ 'ਤੇ ਵਰਤੇ ਜਾਣ ਵਾਲੇ ਵੱਖ-ਵੱਖ ਤਰ੍ਹਾਂ ਦੇ 29 ਟੀਕੇ ਬਰਾਮਦ ਹੋਏ। ਗ੍ਰਿਫਤਾਰ ਨੌਜਵਾਨ ਭਰਤ ਕੁਮਾਰ ਪੁੱਤਰ ਜੀਵਨ ਲਾਲ ਵਾਸੀ ਬੰਗਾ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।