96 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

Saturday, Aug 18, 2018 - 03:17 AM (IST)

96 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਗਿੱਦਡ਼ਬਾਹਾ (ਕੁਲਭੂਸ਼ਨ)- ਪੁਲਸ ਨੇ ਇਕ ਵਿਅਕਤੀ ਨੂੰ 96 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।  ਐੱਚ. ਸੀ. ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਵਰਤਾ ਸਿੰਘ ਵਾਸੀ ਨਾਥਾਂ ਵਾਲਾ ਖੂਹ ਗਿੱਦਡ਼ਬਾਹਾ, ਗੁਆਂਢੀ ਰਾਜ ਹਰਿਆਣਾ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਰੇਟਾਂ ’ਤੇ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਸੂਚਨਾ ਤੇ ਆਧਾਰ ’ਤੇ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕਰ ਕੇ 96 ਬੋਤਲਾਂ ਦੇਸੀ ਸ਼ਰਾਬ ਫਸਟ ਚੁਆਇਸ ਹਰਿਆਣਾ ਮਾਰਕਾ ਬਰਾਮਦ ਕਰ ਕੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News