ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ

07/25/2017 5:51:35 AM

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਕਬੀਰਪੁਰ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਬੀਰਪੁਰ ਦੇ ਐੱਸ. ਐੱਚ. ਓ. ਇੰਸ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਏ. ਐੱਸ. ਆਈ. ਰਣਜੀਤ ਸਿੰਘ, ਏ. ਐੱਸ. ਆਈ. ਮੱਖਣ ਸਿੰਘ, ਐੱਚ. ਸੀ. ਸੁਖਦੇਵ ਸਿੰਘ, ਕਾਂਸਟੇਬਲ ਦਿਲਜੋਤ ਸਿੰਘ ਦੇ ਨਾਲ ਟੀ-ਪੁਆਇੰਟ ਭਰੋਆਣਾ ਵਿਖੇ ਸਪੈਸ਼ਲ ਨਾਕਾ ਲਗਾਇਆ ਹੋਇਆ ਸੀ ਤਾਂ ਇਕ ਵਿਅਕਤੀ ਜੋ ਪੈਦਲ ਹੀ ਆ ਰਿਹਾ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਿਸ ਨੇ ਆਪਣਾ ਨਾਮ ਅਮਰਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਜਮਾਲੀਪੁਰ ਥਾਣਾ ਮੱਖੂ ਜ਼ਿਲਾ ਫਿਰੋਜ਼ਪੁਰ ਦੱਸਿਆ ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 120 ਨਸ਼ੀਲੇ ਕੈਪਸੂਲ ਬਰਾਮਦ ਹੋਏ। ਥਾਣਾ ਕਬੀਰਪੁਰ ਪੁਲਸ ਨੇ ਉਕਤ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ।


Related News