ਨਸ਼ੇ ਵਾਲੇ ਕੈਪਸੂਲਾਂ ਸਮੇਤ ਗ੍ਰਿਫਤਾਰ

02/25/2018 8:01:32 AM

ਸੁਲਤਾਨਪੁਰ ਲੋਧੀ, (ਸੋਢੀ)- ਥਾਣਾ ਕਬੀਰਪੁਰ ਪੁਲਸ ਨੇ ਇੰਸਪੈਕਟਰ ਜਸਮੇਲ ਕੌਰ ਚਾਹਲ ਦੀ ਅਗਵਾਈ ਹੇਠ 44 ਨਸ਼ੀਲੇ ਕੈਪਸੂਲਾਂ ਸਮੇਤ 1 ਮੁਲਜ਼ਮ ਸੁਮਿਤ ਉਰਫ ਗੋਰੀ ਪੁੱਤਰ ਜਰਨੈਲ ਸਿੰਘ ਪਿੰਡ ਅਦਾਲਤ ਚੱਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਸ ਸਬੰਧੀ ਇੰਸਪੈਕਟਰ ਜਸਮੇਲ ਕੌਰ ਚਾਹਲ ਨੇ ਦੱਸਿਆ ਕਿ  ਗ੍ਰਿਫਤਾਰ ਮੁਲਜ਼ਮ ਖਿਲਾਫ ਥਾਣਾ ਕਬੀਰਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਕੇ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਗੈਰ-ਕਾਨੂੰਨੀ ਧੰਦੇ ਕਰਨ ਵਾਲਾ ਕੋਈ ਵੀ ਮੁਲਜ਼ਮ ਬਖਸ਼ਿਆ ਨਹੀਂ ਜਾਵੇਗਾ।