ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ
Friday, Sep 01, 2017 - 01:58 AM (IST)

ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਸਦਰ ਦੀ ਪੁਲਸ ਨੇ ਟੀ-ਪੁਆਇੰਟ ਬੱਸੀ ਗੁਲਾਮ ਹੁਸੈਨ ਦੇ ਕੋਲ ਏ. ਐੱਸ. ਆਈ. ਚੈਂਚਲ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਦੌਰਾਨ ਇਕ ਵਿਅਕਤੀ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਦੇ ਕਬਜ਼ੇ 'ਚੋਂ 60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲਸ ਨੇ ਦੋਸ਼ੀ ਖਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।