ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ

12/30/2017 7:51:30 AM

ਬਿਲਗਾ, (ਇਕਬਾਲ)- ਥਾਣਾ ਬਿਲਗਾ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕੇ ਫੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਬਿਲਗਾ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਰਿੰਦਰ ਸਿੰਘ ਸਮੇਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਤਲਵਣ ਵਾਈ ਪੁਆਇੰਟ ਤੋਂ ਇਕ ਵਿਅਕਤੀ ਨੂੰ ਸ਼ੱਕ ਪੈਣ 'ਤੇ ਰੋਕਿਆ। ਉਸ ਦੀ ਤਲਾਸ਼ੀ ਦੌਰਾਨ 43 ਨਸ਼ੀਲੀਆਂ ਸ਼ੀਸ਼ੀਆਂ ਅਤੇ 13 ਨਸ਼ੀਲੇ ਟੀਕੇ ਬਰਾਮਦ ਹੋਏ। ਉਸ ਵਿਅਕਤੀ ਦੀ ਪਛਾਣ ਸੰਤੋਸ਼ ਕੁਮਾਰ ਤਿਵਾੜੀ ਪੁੱਤਰ ਸ਼ਿਵ ਪ੍ਰਸਾਦ ਤਿਵਾੜੀ ਵਾਸੀ ਸ਼ਿਵ ਨਗਰ ਜਲੰਧਰ ਥਾਣਾ ਡਵੀਜ਼ਨ ਨੰ. 1 ਵਜੋਂ ਹੋਈ। ਪੁਲਸ ਨੇ ਉਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਖਿਲਾਫ ਥਾਣਾ ਬਿਲਗਾ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।