ਹੈਰੋਇਨ ਸਣੇ ਗ੍ਰਿਫਤਾਰ
Monday, Jun 12, 2017 - 01:43 AM (IST)
ਨਵਾਂਸ਼ਹਿਰ, (ਤ੍ਰਿਪਾਠੀ)- ਪੁਲਸ ਨੇ 25 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਖਟਕੜਕਲਾਂ ਤੋਂ ਵਾਇਆ ਆਦਰਸ਼ ਸਕੂਲ ਪਿੰਡ ਥਾਂਦੀਆਂ ਵੱਲ ਜਾਂਦਿਆਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਨੌਜਵਾਨ ਦੀ ਪਛਾਣ ਕੁਲਵੰਤ ਰਾਮ ਉਰਫ ਸੋਨੂੰ ਪੁੱਤਰ ਪਰਮਜੀਤ ਵਾਸੀ ਥਾਂਦੀਆਂ ਵਜੋਂ ਹੋਈ ਹੈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
