ਕਿਲੋ ਭੁੱਕੀ ਸਮੇਤ ਗ੍ਰਿਫਤਾਰ

Monday, Jun 11, 2018 - 12:49 AM (IST)

ਪਟਿਆਲਾ, (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸ. ਰਾਹੁਲ ਕੌਸ਼ਲ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ  ਇਕ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੇਲ ਸਿੰਘ ਵਾਸੀ ਪਹਾੜਪੁਰ ਵਜੋਂ ਹੋਈ ਹੈ। ਪੁਲਸ ਮੁਤਾਬਕ ਏ. ਐੈੱਸ. ਆਈ. ਜੱਗਾ ਸਿੰਘ ਪੁਲਸ ਪਾਰਟੀ ਸਮੇਤ ਤੋਪਖਾਨਾ ਗੇਟ ਪਟਿਆਲਾ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਕਿਲੋ ਭੁੱਕੀ ਬਰਾਮਦ ਹੋਈ। ਉਸ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। 


Related News