ਨਾਜਾਇਜ਼ ਮਾਈਨਿੰਗ ਕਰਦੇ ਟਰੈਕਟਰ-ਟਰਾਲੀ ਸਮੇਤ ਗ੍ਰਿਫਤਾਰ
Sunday, Oct 29, 2017 - 07:21 AM (IST)
ਤਰਨਤਾਰਨ, (ਰਾਜੂ)- ਥਾਣਾ ਵਲਟੋਹਾ ਦੀ ਪੁਲਸ ਵੱਲੋਂ ਟਰੈਕਟਰ-ਟਰਾਲੀ 'ਤੇ ਨਾਜਾਇਜ਼ ਰੇਤ ਲਿਜਾ ਰਹੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਵਲਟੋਹਾ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਪਿੰਡ ਤਲਵੰਡੀ ਸੋਭਾ ਸਿੰਘ ਆਦਿ ਨੂੰ ਜਾ ਰਹੇ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਸਬੀਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਆਪਣੇ ਟਰੈਕਟਰ-ਟਰਾਲੀ ਸਮੇਤ ਰੇਤਾ ਲੈ ਕੇ ਜਾ ਰਿਹਾ ਹੈ, ਜਿਸ 'ਤੇ ਦੋਸ਼ੀ ਜਸਬੀਰ ਸਿੰਘ ਨੂੰ ਨਾਕਾਬੰਦੀ ਕਰ ਕੇ ਗ੍ਰਿਫਤਾਰ ਕਰ ਲਿਆ। ਉਸ ਕੋਲੋਂ ਟਰੈਕਟਰ-ਟਰਾਲੀ ਸਮੇਤ ਨਾਜਾਇਜ਼ ਰੇਤਾ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
