ਹੈਰੋਇਨ ਸਮੇਤ ਔਰਤ ਗ੍ਰਿਫਤਾਰ
Wednesday, Nov 01, 2017 - 01:13 AM (IST)

ਬਟਾਲਾ, (ਬੇਰੀ)- ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਹੈਰੋਇਨ ਸਮੇਤ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਐੱਸ. ਆਈ. ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਰਵਿਦਾਸ ਚੌਕ ਫਤਿਹਗੜ੍ਹ ਚੂੜੀਆਂ ਵਿਚ ਵਿਸ਼ੇਸ਼ ਚੈਕਿੰਗ ਨਾਕਾ ਮਹਿਲਾ ਪੁਲਸ ਮੁਲਾਜ਼ਮਾਂ ਸਮੇਤ ਲਾਇਆ ਸੀ। ਇਸ ਦੌਰਾਨ ਇਕ ਔਰਤ ਨੂੰ ਸ਼ੱਕੀ ਹਾਲਤ 'ਚ ਆਉਂਦੇ ਦੇਖ ਚੈਕਿੰਗ ਲਈ ਰੋਕਿਆ, ਜਿਸਦੀ ਮਹਿਲਾ ਪੁਲਸ ਮੁਲਾਜ਼ਮ ਵੱਲੋਂ ਤਲਾਸ਼ੀ ਲੈਣ 'ਤੇ ਢਾਈ ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਔਰਤ ਨੂੰ ਹਿਰਾਸਤ 'ਚ ਲੈ ਲਿਆ ਗਿਆ, ਜਿਸਦੀ ਪਛਾਣ ਕੋਮਲ ਪਤਨੀ ਅਸ਼ੋਕ ਕੁਮਾਰ ਵਾਸੀ ਵਾਰਡ ਨੰ. 2 ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ ਅਤੇ ਇਸਦੇ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ 'ਚ ਕੇਸ ਦਰਜ ਕਰ ਦਿੱਤਾ ਗਿਆ ਹੈ।