ਬਾਬਾ ਸਾਹਿਬ ਡਾ. ਅੰਬੇਡਕਰ ਰਾਓ ਦੀ ਮੂਰਤੀ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ''ਚ ਦੋ ਕਾਬੂ
Friday, Apr 04, 2025 - 12:23 PM (IST)

ਨਕੋਦਰ (ਪਾਲੀ)- ਬੀਤੇ ਦਿਨੀਂ ਫਿਲੌਰ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਰਾਓ ਦੀ ਮੂਰਤੀ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਪਾ ਲਈ ਸੀ। ਵੱਖ-ਵੱਖ ਭਾਈਚਾਰੇ ਵੱਲੋਂ ਬਾਬਾ ਸਾਹਿਬ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਅਤੇ ਇਤਜ਼ਾਰਯੋਗ ਸ਼ਬਦਾਵਲੀ ਲਿਖਣ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਭਵਿੱਖ ਵਿੱਚ ਬਾਬਾ ਸਾਹਿਬ ਦੇ ਬੁੱਤ ਦਾ ਇਸ ਤਰ੍ਹਾਂ ਅਪਮਾਨ ਹੁੰਦਾ ਰਿਹਾ ਤਾਂ 'ਬਸਪਾ' ਪਾਰਟੀ ਆਉਣ ਵਾਲੇ ਦਿਨਾਂ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਆ ਗਈਆਂ ਫਿਰ ਛੁੱਟੀਆਂ, ਅਪ੍ਰੈਲ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਵਰਣਨਯੋਗ ਹੈ ਕਿ ਬੀਤੇ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਸ਼ੀਸ਼ੇ ਨਾਲ ਢੱਕੀ ਹੋਈ ਹੈ। ਪੁਲਸ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕੀਤੀ ਗਈ ਹੈ ਪਰ ਇਸ ਮਾਮਲੇ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਫਿਰੋਜ਼ਪੁਰ ਜੇਲ੍ਹ ਦਾ ਚੌਂਕੀ ਇੰਚਾਰਜ ਸਾਥੀ ਸਣੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਪੁਲਸ ਨੇ ਮੁੱਢਲੀ ਜਾਂਚ ਦੌਰਾਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮਾਮਲੇ ਦਾ ਪਤਾ ਲਗਾਉਣ ਲਈ ਵੱਖ-ਵੱਖ ਟੀਮਾਂ ਬਣਾ ਕੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਕੇ ਨਕੋਦਰ ਸਦਰ ਥਾਣੇ ਦੇ ਅਧੀਨ ਆਉਂਦੇ ਪਿੰਡ ਨੂਰਪੁਰ ਚੱਠਾ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਭਾਵੇ ਸੀਨੀਅਰ ਅਧਿਕਾਰੀਆ ਨੇ ਇਸ ਦੀ ਪੁਸ਼ਟੀ ਨਹੀ ਕੀਤੀ ਪਤਾ ਲੱਗਾ ਹੈ ਕਿ ਪ੍ਰੈੱਸ ਕਾਨਫ਼ਰੰਸ ਕਰਕੇ ਮਾਮਲੇ ਦਾ ਖ਼ੁਲਾਸਾ ਕਰਨਗੇ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e