ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ਾਂ ਸੜਕ ਤੇ ਰੱਖ ਕੇ ਲਗਾਇਆ ਰੋਸ ਧਰਨਾ
Sunday, Nov 15, 2020 - 04:08 PM (IST)
ਧਾਰੀਵਾਲ (ਜਵਾਹਰ, ਵਿਨੋਦ): ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਅਧੀਨ ਆਉਂਦੇ ਪਿੰਡ ਕਲੇਰ ਖ਼ੁਰਦ ਵਿਖੇ ਬੀਤੇ ਦਿਨੀਂ 16 ਕਨਾਲ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵਲੋਂ ਫਾਇਰਿੰਗ ਕਰਕੇ ਖੇਤਾਂ 'ਚ ਦੋ ਸਕੇ ਭਰਾਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਦੋ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਵੱਡੀ ਵਾਰਦਾਤ: ਸੰਗਰੂਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
24 ਘੰਟੇ ਬੀਤ ਜਾਣ ਪਿੱਛੋਂ ਵੀ ਕਾਤਲਾਂ ਨੂੰ ਨਾ ਫੜਨ 'ਚ ਪੁਲਸ ਦੀ ਨਾਕਾਮੀ ਨੂੰ ਦੇਖਦੇ ਹੋਏ ਮ੍ਰਿਤਕ ਹਰਭਜਨ ਸਿੰਘ ਤੇ ਅਮਰੀਕ ਸਿੰਘ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਨੇ ਨੈਸ਼ਨਲ ਹਾਈਵੇ ਤੇ ਲਾਸ਼ਾਂ ਰੱਖ ਕੇ ਰੋਸ ਧਰਨਾ ਲਗਾਇਆ ਅਤੇ ਚੌਂਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਿਸ ਕਾਰਨ ਸੜਕੀ ਆਵਾਜਾਈ ਠੱਪ ਹੋਣ ਦੇ ਨਾਲ-ਨਾਲ ਦੀਵਾਲੀ ਦਾ ਤਿਉਹਾਰ ਹੋਣ ਕਰਕੇ ਆਮ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲਗਭਗ ਛੇ ਘੰਟੇ ਦੇ ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਡੀ.ਐੱਸ.ਪੀ. ਸਿਟੀ ਪਰਵਿੰਦਰ ਕੌਰ ਤੇ ਡੀ.ਐੱਸ.ਪੀ. ਗੁਰਦੀਪ ਸਿੰਘ ਸਵਾਮੀ ਵਲੋਂ ਕਾਤਲਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਏ ਜਾਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਲਾਸ਼ਾਂ ਨੂੰ ਚੁੱਕ ਲਿਆ ਗਿਆ।
ਇਹ ਵੀ ਪੜ੍ਹੋ: ਫਿਰੋਜ਼ਪੁਰ: ਤੇਜ਼ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ, ਵਧੀ ਠੰਡ