ਬਠਿੰਡਾ ਦੀ ਅਨਾਜ ਮੰਡੀ ''ਚ ਕਣਕ ਦੀ ਆਮਦ ਸ਼ੁਰੂ
Friday, Apr 11, 2025 - 05:21 PM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ ਦੀ ਅਨਾਜ ਮੰਡੀ 'ਚ ਸੁੱਕਰਵਾਰ ਨੂੰ ਕਣਕ ਦੀ ਆਮਦ ਸ਼ੁਰੂ ਹੋਈ। ਪਹਿਲੇ ਦਿਨ ਮੰਡੀ ਵਿਚ ਲਗਭਗ 2 ਕਿਸਾਨਾਂ ਵਲੋਂ ਆਪਣੀ ਕਣਕ ਨੂੰ ਲਿਆਂਦਾ ਗਿਆ। ਹਾਲਾਂਕਿ ਪਹਿਲਾਂ ਤੋਂ ਹੀ ਮੌਸਮ ਵਿਭਾਗ ਵਲੋਂ ਮੌਸਮ ਦੇ ਖ਼ਰਾਬ ਹੋਣ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਸੀ।
ਮੰਡੀ 'ਚ ਕਣਕ ਦੀ ਆਮਦ ਹੋਣ 'ਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵਲੋਂ ਵੀ ਮੰਡੀ ਦਾ ਜਾਇਜ਼ਾ ਲਿਆ ਗਿਆ। ਹਾਲਾਕਿ ਸਰਕਾਰ ਵਲੋਂ 1 ਅਪ੍ਰੈਲ ਤੋਂ ਹੀ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਸੀ ਪਰ ਅਜੇ ਤੱਕ ਕੁੱਝ ਕੁ ਕਿਸਾਨਾਂ ਵਲੋਂ ਕਣਕ ਦੀ ਵਾਢੀ ਸ਼ੁਰੂ ਕੀਤੀ ਗਈ ਹੈ। ਮਾਰਕਿਟ ਕਮੇਟੀ ਦੇ ਸਕੱਤਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੌਸਮ ਨੂੰ ਵੇਖਦੇ ਹੋਏ ਆੜ੍ਹਤੀਆਂ ਨੂੰ ਵੀ ਤਿਰਪਾਲਾ ਦੇ ਪ੍ਰਬੰਧ ਕਰਨ ਲਈ ਕਿਹਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।