ਅੰਮ੍ਰਿਤਸਰ ਏਅਰਪੋਰਟ ਪਹੁੰਚ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ  (ਵੀਡੀਓ)

02/12/2022 9:25:15 PM

ਅੰਮ੍ਰਿਤਸਰ (ਗੁਰਿੰਦਰ ਸਾਗਰ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਮੁੜ ਪੰਜਾਬ ਪਹੁੰਚ ਚੁੱਕੇ ਹਨ। ਅੰਮ੍ਰਿਤਸਰ ਏਅਰਪੋਰਟ ’ਤੇ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਚੋਣਾਂ ’ਚ ਹੁਣ 7-8 ਦਿਨ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸਰਵੇਖਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਰਹੇ ਹਨ। ਸਾਰੇ ਸਰਵੇਖਣਾਂ ’ਚ 60 ਤੋਂ 62 ਸੀਟਾਂ ਪਾਰਟੀ ਨੂੰ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਖਰੀ ਸਮਾਂ ਨੇੜੇ ਹੈ, ਇਸ ਲਈ ਚੋਣ ਪ੍ਰਚਾਰ ਲਈ ਪੂਰਾ ਜ਼ੋਰ ਲਾਉਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ 80 ਸੀਟਾਂ ਲਿਜਾਣੀਆਂ ਹਨ ਤਾਂ ਕਿ ਈਮਾਨਦਾਰ ਸਰਕਾਰ ਪੰਜਾਬ ’ਚ ਬਣ ਸਕੇ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ-CM ਚੰਨੀ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰਨਗੇ

ਇਸ ਦੇ ਨਾਲ ਹੀ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਪਾਰਟੀ ਦੀ ਸਰਕਾਰ ਲਿਆਉਣ ’ਚ ਜਿੰਨੀ ਹੋ ਸਕੇ, ਮਦਦ ਕਰਨ ਤਾਂ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਆ ਸਕੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦੱਸਿਆ ਕਿ ਆਖਰੀ ਦਿਨ ਤੱਕ ਉਹ ਪੰਜਾਬ ’ਚ ਹੀ ਰਹਿਣਗੇ। ਇਸ ਮੌਕੇ ਕੇਜਰੀਵਾਲ ਦਾ ਰਵਨੀਤ ਬਿੱਟੂ ਵੱਲੋਂ ਪੀ. ਐੱਮ. ਦੀ ਸੁਰੱਖਿਆ ਨੂੰ ਲੈ ਕੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੀ. ਐੱਮ. ਦੀ ਸੁਰੱਖਿਆ ਦੇ ਮਾਮਲੇ ’ਚ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇ ਸਿਆਸਤ ਹੁੰਦੀ ਹੈ ਤਾਂ ਇਹ ਗ਼ਲਤ ਹੈ। ਬਿਕਰਮ ਮਜੀਠੀਆ ਦੇ ‘ਆਪ’ ਦੇ ਪੰਜਾਬ ਚੋਣਾਂ ’ਚ ਦੌੜ ’ਚ ਨਾ ਹੋਣ ਦੇ ਬਿਆਨ ’ਤੇ ਬੋਲਦਿਆਂ ਕਿਹਾ ਕਿ ਇਹ ਨਤੀਜੇ ਦੱਸਣਗੇ ।


Manoj

Content Editor

Related News