ਲੁਧਿਆਣਾ ਪਹੁੰਚੇ ਸੁਖਬੀਰ ਬਾਦਲ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ

Sunday, Sep 26, 2021 - 07:17 PM (IST)

ਲੁਧਿਆਣਾ ਪਹੁੰਚੇ ਸੁਖਬੀਰ ਬਾਦਲ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ

ਲੁਧਿਆਣਾ (ਨਰਿੰਦਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅੱਜ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ ਕਰਨ ਲਈ ਕਈ ਥਾਵਾਂ ਤੇ ਸਮਾਗਮ ਅਤੇ ਬੈਠਕਾਂ ਦਾ ਪ੍ਰਬੰਧ ਕੀਤਾ ਗਿਆ। ਜਿਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਡਿਪਟੀ ਸੀ.ਐੱਮ. ਦਲਿਤ ਬਣਾਉਣ ਦੇ ਐਲਾਨ ਤੋਂ ਬਾਅਦ ਹੀ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਗੋਂ ਕਾਂਗਰਸ ਨੂੰ ਅਕਾਲੀ ਦਲ ਦਾ ਧੰਨਵਾਦ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਜਦੋਂ ਅਸੀਂ ਇਕਜੁਟ ਹੁੰਦੇ ਹਾਂ ਤਾਂ ਅਸੀਂ ਜ਼ਿਆਦਾ ਸ਼ਕਤੀਸ਼ਾਲੀ ਤੇ ਬਿਹਤਰ ਹੁੰਦੇ ਹਾਂ : PM ਮੋਦੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇਹੋ ਜਿਹਾ ਬਣਾਇਆ ਹੈ ਜੋ ਖੁਦ ਕੋਈ ਫ਼ੈਸਲਾ ਨਹੀਂ ਲੈ ਸਕਦਾ। ਇੱਥੋਂ ਤੱਕ ਕਿ ਆਪਣੀ ਕੈਬਨਿਟ ਦਾ ਫ਼ੈਸਲਾ ਨਹੀਂ ਲੈ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੇਤ ਮਾਫ਼ੀਆ ਵਾਲਿਆਂ ਦੇ ਨਾਮ ਮੁੜ ਤੋਂ ਕੈਬਨਿਟ ਚ ਸ਼ਾਮਲ ਕੀਤੇ ਜਾ ਰਹੇ ਹਨ। ਉਨ੍ਹਾਂ ਬਠਿੰਡਾ 'ਚ ਖਰਾਬ ਹੋਈ ਫਸਲ ਦਾ ਦੌਰਾ ਕਰਨ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ਬਾਰੇ ਕਿਹਾ ਕਿ ਦੌਰਾ ਤਾਂ ਕਰ ਆਏ ਪਰ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ।

ਇਹ ਵੀ ਪੜ੍ਹੋ : ਸਕਾਟਲੈਂਡ 'ਚ ਸਿਗਨਲ ਬੂਸਟਰਾਂ ਦੀ ਵਰਤੋਂ ਨਾਲ ਹੋ ਰਹੀ ਹੈ ਕਾਰਾਂ ਦੀ ਚੋਰੀ

ਕਿਸਾਨਾਂ ਕੋਲ ਪੈਸਾ ਨਹੀਂ ਹੈ ਉਹ ਅਗਲੀ ਫਸਲ ਕਿਵੇਂ ਲਾਉਣਗੇ ਅਤੇ ਇਸ ਦੌਰਾਨ ਸੁਖਬੀਰ ਬਾਦਲ ਨੇ ਮੁੜ ਤੋਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣੇਗੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਬੇਅਦਬੀਆਂ ਅਤੇ ਨਸ਼ੇ ਦੇ ਮੁੱਦੇ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਚੋਣਾਂ ਦੌਰਾਨ ਹੀ ਇਸ ਨੂੰ ਮੁੱਦਾ ਬਣਾਉਂਦਿਆਂ ਨੇ ਕਿਉਂਕਿ ਉਨ੍ਹਾਂ ਕੋਲ ਕੋਈ ਹੋਰ ਮੁੱਦਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲਦੀ ਹੈ ਅਤੇ ਦਿੱਲੀ ਤੋਂ ਵੀ ਕੋਈ ਇੱਕ ਨਹੀਂ ਸਗੋਂ ਤਿੰਨ-ਤਿੰਨ ਜਣੇ ਸਰਕਾਰ ਚਲਾਉਂਦੇ ਹਨ। ਇਸ ਦੌਰਾਨ ਮੰਤਰੀ ਆਸ਼ੂ ਬਾਰੇ ਜਦੋਂ ਸਵਾਲ ਕੀਤਾ ਗਿਆ ਉਨ੍ਹਾਂ ਕਿਹਾ ਕਿ ਮੰਤਰੀ ਆਸ਼ੂ ਨੇ ਹੀ ਸਭ ਤੋਂ ਵੱਧ ਲੁਧਿਆਣਾ ਦੇ ਲੋਕਾਂ ਨੂੰ ਲੁੱਟਿਆ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਵਿਸ਼ਵ ਦੇ ਟੀਕਾ ਨਿਰਮਾਤਾਵਾਂ ਨੂੰ ਭਾਰਤ 'ਚ ਟੀਕੇ ਬਣਾਉਣ ਦਾ ਦਿੱਤਾ ਸੱਦਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News