ਪੰਜਾਬ ਪੁਲਸ ਨੇ ਟਾਲ਼ੀ ਸਨਸਨੀਖੇਜ਼ ਵਾਰਦਾਤ! ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
Wednesday, May 21, 2025 - 12:59 PM (IST)

ਚੰਡੀਗੜ੍ਹ/ਫਰੀਦਕੋਟ (ਵੈੱਬ ਡੈਸਕ): ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਫਰੀਦਕੋਟ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਗੈਂਗਸਟਰ/ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਸਿੰਘ ਅਤੇ ਓਂਕਾਰ ਸਿੰਘ ਵਜੋਂ ਹੋਈ ਹੈ। ਦੋਵਾਂ ਵਿਰੁੱਧ ਪਹਿਲਾਂ ਤੋਂ ਕਈ ਮਾਮਲੇ ਦਰਜ ਸਨ।
ਇਹ ਖ਼ਬਰ ਵੀ ਪੜ੍ਹੋ - ਸੀਜ਼ਫ਼ਾਇਰ ਮਗਰੋਂ ਰਿਹਾਇਸ਼ੀ ਇਲਾਕੇ 'ਚ ਡਰੋਨ ਹਮਲਾ! 4 ਮਾਸੂਮਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ ਪਿਸਤੌਲ (.30 ਬੋਰ) ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਸ਼ਾਲ ਸਿੰਘ, ਜੋ ਹਾਲ ਹੀ ਵਿਚ ਜ਼ਮਾਨਤ 'ਤੇ ਰਿਹਾਅ ਹੋਇਆ ਸੀ, ਇਕ ਵਿਰੋਧੀ ਗੈਂਗ ਮੈਂਬਰ ਨੂੰ ਖ਼ਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਉਹ ਆਪਣੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿਚ ਸੀ ਅਤੇ ਪੰਜਾਬ ਵਿਚ ਇਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਅੰਤਰਰਾਸ਼ਟਰੀ ਸਬੰਧਾਂ ਵਾਲੇ ਅੱਤਵਾਦੀ-ਗੈਂਗਸਟਰ ਨੈੱਟਵਰਕਾਂ 'ਤੇ ਚੱਲ ਰਹੀ ਕਾਰਵਾਈ ਵਿਚ ਇਕ ਹੋਰ ਮਹੱਤਵਪੂਰਨ ਕਦਮ ਹੈ। ਇਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਬਾਰੇ ਪਤਾ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਜਨਤਕ ਸ਼ਾਂਤੀ ਦੀ ਰੱਖਿਆ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8