ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਮਿਸਾਲ, ਵੱਡਾ ਮੁਕਾਮ ਹਾਸਲ ਕਰ ਗੱਡੇ ਝੰਡੇ

Saturday, Dec 14, 2024 - 06:19 PM (IST)

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਮਿਸਾਲ, ਵੱਡਾ ਮੁਕਾਮ ਹਾਸਲ ਕਰ ਗੱਡੇ ਝੰਡੇ

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ.) ਫਾਰ ਗਰਲਜ਼, ਐੱਸ.ਏ.ਐੱਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ 'ਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐੱਸ.ਐੱਮ., ਏ.ਵੀ.ਐੱਸ.ਐੱਮ. ਨੇ ਕੀਤਾ। ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨਾਂ ਵਲੋਂ ਇਸ ਤਾਰੀਖ਼ ਨੂੰ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਬਣਨ 'ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਵੱਡੇ ਐਕਸ਼ਨ ਦੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News