ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਥਾਪਿਆ ਲੀਗਲ ਵਿੰਗ ਦਾ ਸੂਬਾ ਪ੍ਰਧਾਨ

Tuesday, Jan 24, 2023 - 12:54 AM (IST)

ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਥਾਪਿਆ ਲੀਗਲ ਵਿੰਗ ਦਾ ਸੂਬਾ ਪ੍ਰਧਾਨ

ਪਟਿਆਲਾ: ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਲੀਗਲ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਅਰਸ਼ਦੀਪ ਕਲੇਰ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਲੀਗਲ ਵਿੰਗ ਦੇਖ ਰਹੇ ਹਨ। ਇਸ ਦੇ ਨਾਲ ਹੀ ਉਹ ਇੱਕ ਤਰ੍ਹਾਂ ਬੁਲਾਰੇ ਵਜੋਂ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ, ਜਿਸ ਕਰਕੇ ਉਹ ਇਕ ਚਰਚਿਤ ਚਿਹਰਾ ਬਣ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਅਰਸ਼ਦੀਪ ਸਿੰਘ ਕਲੇਰ ਦੀ ਇਸ ਨਿਯੁਕਤੀ ਨਾਲ ਪੂਰੇ ਪੰਜਾਬ ਅੰਦਰ ਖੁਸ਼ੀ ਦੀ ਲਹਿਰ ਹੈ। ਵਿਸ਼ੇਸ ਕਰਕੇ ਪਟਿਆਲਾ ਨਾਲ ਸਬੰਧਿਤ ਹੋਣ 'ਤੇ ਪਟਿਆਲਾ ਵਾਸੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਅਰਸ਼ਦੀਪ ਕਲੇਰ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਅਤੇ ਦੇਸ਼ ਦੇ ਨਾਮੀ ਵਕੀਲ ਸਤਨਾਮ ਸਿੰਘ ਕਲੇਰ ਦੇ ਸਪੁੱਤਰ ਹਨ।

ਇਹ ਖ਼ਬਰ ਵੀ ਪੜ੍ਹੋ - ਕੀ ਕੈਬਨਿਟ ਜਾਂ ਰਾਜਪਾਲ ਦੀ ਪ੍ਰਵਾਨਗੀ ਤੋਂ ਬਿਨਾਂ ਵੀ ਹੋ ਸਕਦੀ ਹੈ ਸਿੱਧੂ ਦੀ ਰਿਹਾਈ? ਜਾਣੋ ਕਾਨੂੰਨੀ ਮਾਹਿਰਾਂ ਦੀ ਰਾਏ

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਅਰਸ਼ਦੀਪ ਕਲੇਰ ਨੇ ਆਖਿਆ ਕਿ ਆਉਣ ਵਾਲਾ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦਾ ਹੈ। ਪਾਰਟੀ ਨੇ 10 ਸਾਲਾਂ ਦੇ ਰਾਜ ਅੰਦਰ ਜਿੱਥੇ ਪੰਜਾਬ ਦਾ ਬਹੁਤ ਵਧੀਆ ਵਿਕਾਸ ਕੀਤਾ, ਉੱਥੇ ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਕਾਬੂ ਵਿਚ ਰੱਖਿਆ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਇੱਥ ਵੱਡੀ ਮੁਹਿੰਮ ਚਲਾਵੇਗਾ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਗਲਤ ਤੇ ਲੋਕ ਮਾਰੂ ਨੀਤੀਆਂ ਬਾਰੇ ਦੱਸਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News