ਘਰ ''ਚ ਇਕੱਲੀ ਵਿਆਹੁਤਾ ਦੇਖ ਡੋਲਿਆ ਗੁਆਂਢੀ ਦਾ ਇਮਾਨ ਕਰਤਾ ਕਾਰਾ

07/28/2015 6:43:07 PM

ਸੰਗਰੂਰ (ਰੂਪਕ) - ਨਜ਼ਦੀਕੀ ਪਿੰਡ ਉਭਾਵਾਲ ਵਿਖੇ ਇਕ ਵਿਆਹੁਤਾ ਔਰਤ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੀੜਤ ਔਰਤ ਦਾ ਸਥਾਨਕ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਸਿਵਲ ਹਸਪਤਾਲ ਵਿਚ ਪੀੜਤਾਂ ਦਾ ਮੈਡੀਕਲ ਕਰਵਾਉਣ ਲਈ ਪੁੱਜੇ ਬਡਰੁੱਖਾਂ ਚੌਕੀ ਦੀ ਏ.ਐਸ.ਆਈ ਗੁਰਦੇਵ ਕੌਰ ਨੇ ਦੱਸਿਆ ਕਿ ਪੁਲਸ ਕੋਲ ਦਿੱਤੇ ਬਿਆਨਾਂ ਵਿਚ ਪੀੜਤ ਔਰਤ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੀ ਸੀ। ਇਸੇ ਦੌਰਾਨ ਉਸਦਾ ਗੁਆਂਢੀ ਉਨ੍ਹਾਂ ਦੇ ਘਰ ਆ ਵੜਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਤੋਂ ਬਾਅਦ ਉਸਦੇ ਰੌਲਾ ਪਾਉਣ ਤੇ ਉਹ ਫਰਾਰ ਹੋ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ।


Gurminder Singh

Content Editor

Related News