ਅੱਤਵਾਦੀਆਂ ਦਾ ਖੁਲਾਸਾ ਕਰੇ ਸੂਬਾ ਸਰਕਾਰ : ਬਾਜਵਾ

07/28/2015 8:09:09 PM

ਅੰਮ੍ਰਿਤਸਰ : ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਤੋਂ ਗੁਰਦਾਸਪੁਰ ਦੇ ਦੀਨਾਨਗਰ ਥਾਣੇ ''ਚ ਹਮਲਾ ਕਰਨ ਵਾਲੇ ਅੱਤਵਾਦੀਆਂ ਦਾ ਖੁਲਾਸਾ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਪੁੱਜੇ ਕਾਂਗਰਸ ਪ੍ਰਧਾਨ ਬਾਜਵਾ ਨੇ ਕਿਹਾ ਕਿ ਸਰਕਾਰ ਅੱਤਵਾਦੀਆਂ ਦੇ ਮਕਸਦ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਜਾਣਕਾਰੀ ਜਨਤਕ ਕਰੇ।
ਬਾਜਵਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਇਹ ਅੱਤਵਾਦੀ ਕੌਣ ਸਨ। ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਲਈ ਇਹ ਸਭ ਕੁਝ ਜਾਨਣਾ ਬਹੁਤ ਜ਼ਰੂਰੀ ਹੈ।

Gurminder Singh

This news is Content Editor Gurminder Singh