ਮੋਦੀ ਸਰਕਾਰ ਨੇ ਉਡਾਇਆ ਕਿਸਾਨਾਂ ਦਾ ਮਜ਼ਾਕ : ਅਰੁਣਾ ਚੌਧਰੀ (ਵੀਡੀਓ)
Saturday, Feb 02, 2019 - 03:01 PM (IST)
ਦੀਨਾਨਗਰ (ਦੀਪਕ) : ਬੀਤੇ ਦਿਨੀਂ ਮੋਦੀ ਸਰਕਾਰ ਵਲੋਂ ਬਜਟ ਪੇਸ਼ ਕੀਤਾ ਗਿਆ, ਜਿਸ 'ਤੇ ਵੱਖ-ਵੱਖ ਆਗੂਆਂ ਨੇ ਆਪਣੀ ਪ੍ਰਤੀਕਿਰਿਆਂ ਦਿੱਤੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਇਸ ਬਜਟ ਨੂੰ ਜੁਲਮਾ ਤੇ ਲੁਭਾਵਨਾ ਚੋਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕਾਰਜਕਾਲ ਸਿਰਫ ਇਕ ਮਹੀਨੇ ਦਾ ਰਹਿ ਗਿਆ ਹੈ ਤੇ ਇਸ ਦੌਰਾਨ ਉਹ ਬਜਟ ਨੂੰ ਕਿਸ ਤਰ੍ਹਾਂ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਉਨ੍ਹਾਂ ਨੇ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਉਹ ਤਾਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇ ਨਾਂ 'ਤੇ 6 ਹਜ਼ਾਰ ਰੁਪਏ ਦੇ ਕੇ ਉਨ੍ਹਾਂ ਦਾ ਮਾਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਬਜਟ ਦਿਸ਼ਾ ਹੀਣ ਹੈ ਤੇ ਇਸ ਦਾ ਕੋਈ ਮਤਲਬ ਨਹੀਂ ਹੈ।