ਪੰਜਾਬ ਤੋਂ ਚੰਡੀਗੜ੍ਹ ਲਈ ਵੀ ਮੁਫ਼ਤ ਸਫ਼ਰ ਕਰ ਸਕਣਗੀਆਂ ''ਬੀਬੀਆਂ'', ਹੈਲਪਲਾਈਨ ਨੰਬਰ ਜਾਰੀ

Friday, Apr 02, 2021 - 12:50 PM (IST)

ਚੰਡੀਗੜ੍ਹ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬੀਬੀਆਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੀਆਂ ਅਤੇ ਚੰਡੀਗੜ੍ਹ ਤੋਂ ਪੰਜਾਬ ਜਾਣ ਵਾਲੀਆਂ ਪੀ. ਆਰ. ਟੀ. ਸੀ. ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਵੀ ਲਾਗੂ ਹੋਵੇਗੀ। ਬੀਬੀਆਂ ਦੇ ਸ਼ਕਤੀਕਰਨ ਦੇ ਮਕਸਦ ਤਹਿਤ ਇਹ ਸਕੀਮ ਸ਼ੁਰੂ ਕਰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਅਰੁਣਾ ਚੌਧਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮਹਿਕਮੇ ਨੂੰ ਨੋਡਲ ਮਹਿਕਮਾ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਮਹਿਕਮਾ ਇਸ ਸਕੀਮ ਨੂੰ ਲਾਗੂ ਕਰਨ ਲਈ ਟਰਾਂਸਪੋਰਟ ਮਹਿਕਮੇ ਨਾਲ ਤਾਲਮੇਲ ਬਿਠਾ ਕੇ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਵਾਸੀ ਬੀਬੀਆਂ ਨੂੰ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.), ਪੰਜਾਬ ਰੋਡਵੇਜ਼ ਬੱਸਾਂ (ਪਨਬੱਸ) ਅਤੇ ਸਥਾਨਕ ਸਰਕਾਰਾਂ ਵੱਲੋਂ ਚਲਾਈਆਂ ਜਾਂਦੀਆਂ ਸਿਟੀ ਬੱਸਾਂ ਤੇ ਹੋਰ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। ਇਹ ਸਕੀਮ ਏ. ਸੀ., ਵਾਲਵੋ ਤੇ ਐਚ. ਵੀ. ਏ. ਸੀ. ਬੱਸਾਂ 'ਤੇ ਲਾਗੂ ਨਹੀਂ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਧਾਰ ਕਾਰਡ, ਵੋਟਰ ਕਾਰਡ ਜਾਂ ਪੰਜਾਬ ਵਾਸੀ ਹੋਣ ਦੇ ਸਬੂਤ ਵੱਜੋਂ ਕੋਈ ਹੋਰ ਦਸਤਾਵੇਜ਼ ਦਿਖਾ ਕੇ ਇਸ ਸਕੀਮ ਦਾ ਲਾਭ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਮਗਰੋਂ ਕੈਪਟਨ ਦਾ 'ਬੀਬੀਆਂ' ਲਈ ਇਕ ਹੋਰ ਵੱਡਾ ਐਲਾਨ

ਇਹ ਸਬੂਤ ਦਿਖਾਉਣ ਮਗਰੋਂ ਪੰਜਾਬ ਵਾਸੀ ਬੀਬੀਆਂ ਭਾਵੇਂ ਉਹ ਕਿਸੇ ਵੀ ਉਮਰ ਦੀਆਂ ਹੋਣ, ਕੋਲੋਂ ਸਰਕਾਰੀ ਬੱਸਾਂ ਵਿੱਚ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ਼ ਜ਼ਿਆਦਾ ਕਿਰਾਏ ਕਾਰਨ ਸਕੂਲੀ ਪੜ੍ਹਾਈ ਵਿਚਾਲੇ ਛੱਡ ਰਹੀਆਂ ਕੁੜੀਆਂ ਦੀ ਸਕੂਲ ਛੱਡਣ ਦੀ ਦਰ ਵਿੱਚ ਕਮੀ ਆਵੇਗੀ, ਸਗੋਂ ਉਨ੍ਹਾਂ ਕੰਮਕਾਜੀ ਬੀਬੀਆਂ ਨੂੰ ਸਹੂਲਤ ਮਿਲੇਗੀ, ਜਿਨ੍ਹਾਂ ਨੂੰ ਆਪਣੇ ਕੰਮ ਵਾਲੀਆਂ ਥਾਵਾਂ 'ਤੇ ਪੁੱਜਣ ਲਈ ਲੰਮਾ ਪੈਂਡਾ ਤੈਅ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਜ਼ਰੂਰੀ ਖ਼ਬਰ, 'ਬਦਲੀਆਂ' ਸਬੰਧੀ ਵਾਇਰਲ ਪੱਤਰ ਦਾ ਇਹ ਹੈ ਅਸਲ ਸੱਚ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਬਾਰੇ ਬੀਬੀਆਂ ਆਪਣੀ ਸ਼ਿਕਾਇਤ ਮਹਿਲਾ ਤੇ ਬਾਲ ਵਿਕਾਸ ਮਹਿਕਮੇ ਦੇ ਬਲਾਕ ਪੱਧਰੀ ਅਧਿਕਾਰੀ ਜਾਂ ਉਸ ਤੋਂ ਉੱਤੇ ਦੇ ਅਧਿਕਾਰੀ ਕੋਲ ਦਰਜ ਕਰਵਾ ਸਕਦੀਆਂ ਹਨ। ਇਨ੍ਹਾਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤ ਅਥਾਰਟੀ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਬੀਬੀਆਂ ਆਪਣੀ ਸ਼ਿਕਾਇਤ ਵੁਮੈੱਨ ਹੈਲਪਲਾਈਨ 181 'ਤੇ ਵੀ ਦਰਜ ਕਰਵਾ ਸਕਦੀਆਂ ਹਨ, ਜਿਨ੍ਹਾਂ ਦਾ ਸਮਾਂਬੱਧ ਨਿਬੇੜਾ ਯਕੀਨੀ ਬਣਾਇਆ ਜਾਵੇਗਾ।
ਨੋਟ : ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਬਾਰੇ ਦਿਓ ਆਪਣੀ ਰਾਏ


Babita

Content Editor

Related News