ਅਰੁਣਾਚਲ ਪ੍ਰਦੇਸ਼ ’ਚ ਹੁਸ਼ਿਆਰਪੁਰ ਦਾ ਜਵਾਨ ਸ਼ਹੀਦ, ਮਾਨ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਦੀ ਮਦਦ ਦੇਣ ਦਾ ਐਲਾਨ
Sunday, May 08, 2022 - 01:14 PM (IST)

ਹੁਸ਼ਿਆਰਪੁਰ/ਚੰਡੀਗੜ੍ਹ (ਵੈੱਬ ਡੈਸਕ, ਅਮਰੀਕ)— ਅਰੁਣਾਚਲ ਪ੍ਰਦੇਸ਼ ਵਿਚ ਪੰਜਾਬ ਦੇ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅਰੁਣਾਚਲ ਪ੍ਰਦੇਸ਼ ’ਚ ਪੈਟਰੋਲਿੰਗ ਕਰਦੇ ਹੋਏ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਫ਼ੌਜ ਦਾ ਸੂਬੇਦਾਰ ਹਰਦੀਪ ਸਿੰਘ ਸ਼ਹੀਦ ਹੋ ਗਿਆ।। ਹਰਦੀਪ ਸਿੰਘ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਹਰਦੀਪ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਸੁਣ ’ਤੇ ਦੁੱਖ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਬਾਰੇ ਵੱਡਾ ਖ਼ੁਲਾਸਾ: ਖ਼ੁਦ ਅਧਿਕਾਰੀ ਨੇ ਕਰੀਬ 10 ਪੁਲਸ ਮੁਲਾਜ਼ਮਾਂ ਨੂੰ ਬਣਾ ਦਿੱਤਾ ਚਿੱਟੇ ਦਾ ਆਦੀ
ਭਗਵੰਤ ਮਾਨ ਫੇਸਬੁੱਕ ’ਤੇ ਲਿਖਦਿਆਂ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਲਿਖਿਆ ਕਿ ਅਰੁਣਾਚਲ ’ਚ ਪੈਟਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ ’ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਰਾਸ਼ੀ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਉਥੇ ਹੀ ਸੂਬੇਦਾਰ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਅਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਪਈ।
ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ਵਿਖੇ ਘਰ 'ਚੋਂ ਮਿਲੀਆਂ ਪਿਓ-ਪੁੱਤ ਦੀਆਂ ਲਾਸ਼ਾਂ, ਫ਼ੈਲੀ ਸਨਸਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ