ਵੱਡੀ ਖ਼ਬਰ: ਪਠਾਨਕੋਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 2 ਹੋਰ ਗਰੰਟੀਆਂ

12/02/2021 4:53:43 PM

ਪਠਾਨਕੋਟ (ਬਿਊਰੋ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਪਠਾਨਕੋਟ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ’ਤੇ ਪਾਰਟੀ ਵੱਲੋਂ ਆਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ‘ਆਪ’ ਆਗੂ ਅਤੇ ਲੋਕ ਸ਼ਾਮਲ ਹਨ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਲਈ ਦੋ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰੇਕ ਬੱਚੇ ਨੂੰ ਮੁਫ਼ਤ ਅਤੇ ਚੰਗੀ ਸਿੱਖਿਆ ਦਿੱਤੀ ਜਾਵੇ। ਗਰੀਬ ਬੱਚਿਆਂ ਨੂੰ ਵੀ ਬਾਕੀ ਬੱਚਿਆਂ ਦੀ ਤਰ੍ਹਾਂ ਮੁਫ਼ਤ ਅਤੇ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਰਗੀ ਸਿੱਖਿਆ ਪ੍ਰਣਾਲੀ ਉਹ ਪੰਜਾਬ ’ਚ ਲੈ ਕੇ ਆਉਣਗੇ ਤਾਂਕਿ ਬੱਚੇ ਪੜ੍ਹ ਲਿਖ ਕੇ ਮਾਂ ਪਿਓ ਦੇ ਸੁਫ਼ਨੇ ਪੂਰੇ ਕਰ ਸਕਣ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)

ਇਸ ਦੇ ਨਾਲ ਹੀ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦੂਜੀ ਗਰੰਟੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਰਹਿਣ ਵਾਲੇ ਬਹੁਤ ਸਾਰੇ ਫ਼ੌਜੀ ਜਵਾਨ ਸਰਹੱਦ 'ਤੇ ਸ਼ਹੀਦ ਹੁੰਦੇ ਹਨ। ਸਰਹੱਦ ’ਤੇ ਸਭ ਤੋਂ ਵੱਧ ਪਠਾਨਕੋਟ ਦੇ ਨੌਜਵਾਨ ਸ਼ਹੀਦ ਹੁੰਦੇ ਹਨ, ਜਿਨ੍ਹਾਂ ਨੂੰ ਸਰਕਾਰ ਵਲੋਂ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਜਵਾਨ, ਜੋ ਸਰਹੱਦ ’ਤੇ ਕਿਸੇ ਅਪਰੇਸ਼ਨ ਵਿੱਚ ਸ਼ਹੀਦ ਹੁੰਦੇ ਹਨ, ਉਨ੍ਹਾਂ ਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਆਉਣ 'ਤੇ ਇਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ

ਕੇਜਰੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਜਦੋਂ ਪੰਜਾਬ ’ਚ ਆਇਆ ਸੀ ਤਾਂ ਉਦੋਂ ਮੈਂ ਪੰਜਾਬ ਦੇ ਲੋਕਾਂ ਨੂੰ ਤਿੰਨ ਗਰੰਟੀਆਂ ਦਿੱਤੀਆਂ ਅਤੇ ਅੱਜ ਉਨ੍ਹਾਂ ਨੂੰ 2 ਹੋਰ ਗਰੰਟੀਆਂ ਦੇ ਦਿੱਤੀਆਂ ਹਨ। ਵਿਧਾਨ ਸਭਾ ਚੋਣਾਂ ਮਗਰੋਂ ਜਦੋਂ ‘ਆਪ’ ਦੀ ਸਰਕਾਰ ਸੱਤਾ ਵਿੱਚ ਆਵੇਗੀ ਤਾਂ ਉਹ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੀ ਪਹਿਲੀ ਗਰੰਟੀ ਪੰਜਾਬ ਦੇ ਲੋਕਾਂ ਲਈ ਲਾਗੂ ਕਰ ਦੇਣਗੇ, ਕਿਉਂਕਿ ਪੰਜਾਬ ਦੇ ਲੋਕਾਂ ਦੇ ਬਿੱਲ ਬਹੁਤ ਵੱਡੇ ਆਉਂਦੇ ਹਨ। ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗਾ ਅਤੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਮੈਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਦੇਣ ਦੀ ਦੂਸਰੀ ਗਰੰਟੀ ਦਿੱਤੀ ਹੈ, ਜਿਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਡਾ. SPS ਓਬਰਾਏ ਨੂੰ CM ਚੰਨੀ ਸਰਕਾਰ ਨੇ ਸਲਾਹਕਾਰ ਕੀਤਾ ਨਿਯੁਕਤ

ਕੇਜਰੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਸੱਤਾ ਵਿੱਚ ਆਉਂਦੀ ਹੈ, ਤਾਂ 'ਆਪ' ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ਪ੍ਰਤੀ ਮਹੀਨਾ 1,000 ਰੁਪਏ ਟਰਾਂਸਫਰ ਕਰੇਗੀ। ਮੋਗਾ ਵਿਖੇ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਔਰਤਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਇਕ ਮੌਕਾ ਜ਼ਰੂਰ ਦੇਣ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


rajwinder kaur

Content Editor

Related News