ਕੇਜਰੀਵਾਲ ਦਾ ਦਾਅਵਾ, ਪੰਜਾਬ ’ਚ ਕੁਝ ਮਹੀਨਿਆਂ ਬਾਅਦ ਬਣਨ ਜਾ ਰਹੀ ਹੈ ਈਮਾਨਦਾਰ ਤੇ ਸਾਫ਼-ਸੁਥਰੀ ਸਰਕਾਰ

Monday, Dec 13, 2021 - 04:58 PM (IST)

ਕੇਜਰੀਵਾਲ ਦਾ ਦਾਅਵਾ, ਪੰਜਾਬ ’ਚ ਕੁਝ ਮਹੀਨਿਆਂ ਬਾਅਦ ਬਣਨ ਜਾ ਰਹੀ ਹੈ ਈਮਾਨਦਾਰ ਤੇ ਸਾਫ਼-ਸੁਥਰੀ ਸਰਕਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਸਦ ਮੈਂਬਰ ਭਗਵੰਤ ਮਾਨ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਬੇਈਮਾਨ ਆਗੂਆਂ ਨੂੰ ਸ਼ਾਮਲ ਨਹੀਂ ਕਰੇਗੀ। ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ’ਚ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਇਹੀ ਕਾਰਨ ਹੈ ਕਿ ਦੂਜੀਆਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਲਈ ਕਾਹਲੇ ਹਨ। ਅਸੀਂ ਕਿਸੇ ਵੀ ਹਾਲਤ ’ਚ ਭ੍ਰਿਸ਼ਟਾਚਾਰੀ ਤੇ ਕ੍ਰਿਮੀਨਲ ਆਗੂ ਨੂੰ ਪਾਰਟੀ ’ਚ ਸ਼ਾਮਲ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰੀ ਈਮਾਨਦਾਰ ਸਰਕਾਰ ਦੇਵਾਂਗੇ।

PunjabKesari

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਹੱਦਬੰਦੀ ਤੋਂ ਜ਼ਿਆਦਾ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਮੰਗਿਆ ਬਿਓਰਾ

ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ’ਚੋਂ ਕਾਂਗਰਸ ਸਰਕਾਰ ਜਾਣ ਵਾਲੀ ਹੈ ਤੇ ਇਸ ’ਚ ਸਿਰਫ ਇਕ ਮਹੀਨਾ ਹੀ ਬਚਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਈ ਵੱਡੇ ਆਗੂ ਜੰਮ ਕੇ ਪੰਜਾਬ ਨੂੰ ਲੁੱਟ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸੇ ਵੀ ਬੇਈਮਾਨ ਆਗੂ ਨੂੰ ਆਪਣੀ ਪਾਰਟੀ ’ਚ ਸ਼ਾਮਲ ਨਹੀਂ ਕਰਾਂਗੇ। ਜ਼ਿਕਰਯੋਗ ਹੈ ਕਿ ਅੱਜ ਰਾਘਵ ਚੱਢਾ ਨੇ ਵੀ ਖੁਲਾਸਾ ਕੀਤਾ ਸੀ ਕਿ ਚੰਨੀ ਸਰਕਾਰ ਦੇ 4 ਮੰਤਰੀ ‘ਆਪ’ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਇਕ ਈਮਾਨਦਾਰ ਪਾਰਟੀ ਹੈ, ਇਸ ਲਈ ਉਨ੍ਹਾਂ ਦੀ ਕੋਈ ਥਾਂ ਨਹੀਂ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ 


author

Manoj

Content Editor

Related News