ਕੇਜਰੀਵਾਲ ਦੇ ਬਿਆਨ ਤੋਂ ਭੜਕੇ ਰਾਜਾ ਵੜਿੰਗ ਨੇ ਆਖ ਦਿੱਤੀ ਵੱਡੀ ਗੱਲ

Friday, Dec 17, 2021 - 04:59 PM (IST)

ਕੇਜਰੀਵਾਲ ਦੇ ਬਿਆਨ ਤੋਂ ਭੜਕੇ ਰਾਜਾ ਵੜਿੰਗ ਨੇ ਆਖ ਦਿੱਤੀ ਵੱਡੀ ਗੱਲ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਖੁੱਡੀਆਂ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਨੂੰ ਸਰਕਸ ਕਹਿਣ ਦੇ ਬਿਆਨ ’ਤੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤਾਂ ਆਪ ਸਰਕਸ ਹੈ ਅਤੇ ਕੇਜਰੀਵਾਲ ਜੋਕਰ ਵਰਗਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਤੋਂ ਕੇਜਰੀਵਾਲ ਨੇ ਮੁਆਫ਼ੀ ਮੰਗੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਮੁਆਫ਼ੀ ਚਾਹੁੰਦੇ ਹਨ ਕਿ ਉਹ ਅਜਿਹੀ ਸ਼ਬਦਾਵਲੀ ਵਰਤ ਰਹੇ ਹਨ ਪਰ ਕੁਝ ਵਿਅਕਤੀਆਂ ਨੂੰ ਉਨ੍ਹਾਂ ਦੀ ਭਾਸ਼ਾ ਵਿਚ ਹੀ ਜਵਾਬ ਦੇਣਾ ਪੈਂਦਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਕਿਹਾ ਉਹ ਕੀਤਾ ਹੈ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਲਈ ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਮਹੀਨੇ ਦੇ ਬੱਚੇ ਸਣੇ 4 ਦੀ ਮੌਤ

ਮੰਤਰੀ ਰਾਜਾ ਵੜਿੰਗ ਦੀ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕਰਨ ਪਹੁੰਚੇ ਹੋਏ ਹਨ। ਦਰਅਸਲ 22 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ਹਨ। ਇਸ ਦੇ ਚੱਲਦੇ ਰਾਜਾ ਵੜਿੰਗ ਵਲੋਂ ਕਾਂਗਰਸੀਆਂ ਅਤੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ 22 ਦੀ ਰੈਲੀ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨ ਉਪਰੰਤ ਵੱਖ-ਵੱਖ ਜ਼ਿੰਮੇਵਾਰੀਆਂ ਲਾਈਆਂ ਗਈਆਂ ਹਨ। ਬੀਤੇ ਕੱਲ ਨਵਜੋਤ ਸਿੰਘ ਸਿੱਧੂ ਵੱਲੋਂ ਐੱਮ. ਐੱਸ. ਪੀ. ਸਬੰਧੀ ਕੀਤੇ ਗਏ ਟਵੀਟ ਬਾਰੇ ਰਾਜਾ ਵੜਿੰਗ ਨੇ ਕਿਹਾ ਹੁਣ ਕੇਂਦਰ ਸਰਕਾਰ ਨੂੰ ਐੱਮ. ਐੱਸ. ਪੀ. ਦੇ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਇਸ ਫਾਰਮੂਲੇ ਨਾਲ ਮੈਦਾਨ ’ਚ ਉਤਰਨ ਦੀ ਤਿਆਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News