ਕੇਜਰੀਵਾਲ ਦੀ ਰੈਲੀ ''ਚ ਆਏ ਲੋਕਾਂ ਦੀਆਂ ਜੇਬਾਂ ''ਚੋਂ ਕਢਵਾਏ ਤੰਬਾਕੂ, ਬੀੜੀਆਂ (ਵੀਡੀਓ)

Sunday, Jan 20, 2019 - 04:26 PM (IST)

ਬਰਨਾਲਾ— ਬਰਨਾਲਾ 'ਚ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਸ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਅਤੇ ਰੈਲੀ ਵਿਚ ਸ਼ਾਮਲ ਹੋਣ ਲਈ ਆਉਣ ਵਾਲੇ ਹਰ ਇਕ ਵਿਅਕਤੀ ਦੀ ਚੈਕਿੰਗ ਕੀਤੀ ਗਈ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ।

ਚੈਕਿੰਗ ਦੌਰਾਨ ਜਿਨ੍ਹਾਂ ਵਿਅਕਤੀਆਂ ਦੀਆਂ ਜੇਬਾਂ ਵਿਚ ਤੰਬਾਕੂ, ਬੀੜੀਆਂ ਅਤੇ ਹੋਰ ਨਸ਼ੇ ਵਾਲੇ ਪਦਾਰਥ ਸਨ ਉਹ ਬਾਹਰ ਕਢਵਾਏ ਗਏ ਅਤੇ ਇਸ ਰੈਲੀ ਨੂੰ 'ਤੰਬਾਕੂ ਫ੍ਰੀ' ਬਣਾਇਆ ਗਿਆ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਵੱਲੋਂ ਬਰਨਾਲਾ ਵਿਚ ਇਹ ਰੈਲੀ ਕਰਕੇ ਲੋਕ ਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਸ ਰੈਲੀ ਵਿਚ 'ਆਪ' ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਈ।


author

cherry

Content Editor

Related News