ਕੇਜਰੀਵਾਲ ਨੇ ਮੁੜ ਮੰਗੀ ਮਜੀਠੀਆ ਖਿਲਾਫ ਕਾਰਵਾਈ!

Tuesday, Feb 19, 2019 - 07:06 PM (IST)

ਕੇਜਰੀਵਾਲ ਨੇ ਮੁੜ ਮੰਗੀ ਮਜੀਠੀਆ ਖਿਲਾਫ ਕਾਰਵਾਈ!

ਅੰਮ੍ਰਿਤਸਰ : ਡਰੱਗ ਮਾਮਲੇ ਵਿਚ ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਵਾਲੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੜ ਮਜੀਠੀਆ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿਚ ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਵਿਚ ਸ਼ਿਰਕਤ ਕਰਨ ਪਹੁੰਚੇ ਕੇਜਰੀਵਾਲ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ, ਉਸ ਬਿਆਨ ਨੂੰ ਦਰੁਸਤ ਠਹਿਰਾਇਆ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ 'ਡਰੱਗਜ਼ ਦੀ ਸਮੱਗਲਿੰਗ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਤੇ ਜੇ ਹੁਣ ਤੱਕ ਉਸ ਵਿਰੁੱਧ ਕਾਰਵਾਈ ਨਹੀਂ ਹੋਈ ਤਾਂ ਇਹ ਸਾਡੀ ਸਰਕਾਰ ਦੀ ਨਾਲਾਇਕੀ ਹੈ।' 
ਕੇਜਰੀਵਾਲ ਨੇ ਕਿਹਾ ਕਿ ਮਜੀਠੀਆ 'ਤੇ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਡਰੱਗਜ਼ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।


author

Gurminder Singh

Content Editor

Related News