ਕੇਜਰੀਵਾਲ ਦੀ ਗ੍ਰਿਫਤਾਰੀ ਕੇਂਦਰ ਸਰਕਾਰ ਨੂੰ ਜੜ੍ਹੋਂ ਪੁੱਟਣ ਦਾ ਕੰਮ ਕਰੇਗੀ : ਖੁੱਡੀਆਂ

Friday, Mar 22, 2024 - 04:28 PM (IST)

ਕੇਜਰੀਵਾਲ ਦੀ ਗ੍ਰਿਫਤਾਰੀ ਕੇਂਦਰ ਸਰਕਾਰ ਨੂੰ ਜੜ੍ਹੋਂ ਪੁੱਟਣ ਦਾ ਕੰਮ ਕਰੇਗੀ : ਖੁੱਡੀਆਂ

ਮਲੋਟ, ਮਾਰਚ (ਸ਼ਾਂਤ) : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ ਈ. ਡੀ. ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਧੱਕੇਸ਼ਾਹੀ ਤਰੀਕੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ। ਇਹ ਵਿਚਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਜ਼ਦੀਕੀ ਪਿੰਡ ਕਰਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ । ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਈ. ਡੀ. ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਉਸ ਨਾਲ ਆਮ ਆਦਮੀ ਪਾਰਟੀ ਵਰਕਰਾਂ ਦੇ ਹੌਸਲੇ ਹੋਰ ਵੀ ਬੁਲੰਦ ਹੋਣਗੇ । 

ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਮੰਤਰੀਆਂ ਨੂੰ ਸਾਫ ਸੁਥਰਾ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਦੀਆਂ ਸਲਾਹਾਂ ਦਿੱਤੀਆਂ ਜਾਂਦੀਆਂ ਹਨ ਤੇ ਉਹ ਆਪ ਭ੍ਰਿਸ਼ਟਾਚਾਰ ਬਾਰੇ ਕਦੇ ਸੋਚ ਵੀ ਨਹੀਂ ਸਕਦੇ। ਖੁੱਡੀਆਂ ਨੇ ਕਿਹਾ ਕਿ ਕੇਜਰੀਵਾਲ ਇਕ ਕ੍ਰਾਂਤੀ ਦਾ ਨਾਮ ਹੈ ਅਤੇ ਉਨ੍ਹਾਂ ਦੀ ਪਾਰਟੀ ਦਾ ਮੂਲ ਸਿਧਾਂਤ ਹੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਕੇਜਰੀਵਾਲ ਦੀ ਗ੍ਰਿਫਤਾਰੀ ਕੇਂਦਰ ਸਰਕਾਰ ਨੂੰ ਜੜੋਂ ਪੁੱਟਣ ਦਾ ਕੰਮ ਕਰੇਗੀ ।


author

Gurminder Singh

Content Editor

Related News