ਕੇਜਰੀਵਾਲ ਦੇ ਨਿਸ਼ਾਨੇ ''ਤੇ ਪੰਜਾਬ ਕਾਂਗਰਸ, ਕਿਹਾ ‘ਸਿੱਧੂ ਨੇ ਖ਼ੁਦ ਕਿਹਾ ਕਿ ਚੰਨੀ ਝੂਠੇ ਵਾਅਦੇ ਕਰਦੇ ਨੇ’
Tuesday, Nov 23, 2021 - 06:33 PM (IST)
ਅੰਮ੍ਰਿਤਸਰ (ਬਿਊਰੋ) - ਪ੍ਰੈੱਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਨਵਜੋਤ ਸਿੱਧੂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਜਨਤਾ ਦੇ ਮੁੱਦੇ ਚੁੱਕਣ ’ਚ ਲੱਗੇ ਹੋਏ ਹਨ, ਜਦਕਿ ਕਾਂਗਰਸ ਸਰਕਾਰ ਉਨ੍ਹਾਂ ਨੂੰ ਦਬਾਉਣ ’ਚ ਲੱਗੀ ਹੋਈ ਹੈ। ਪਹਿਲਾਂ ਉਸ ਦੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਲੱਗੇ ਹੋਏ ਸਨ ਅਤੇ ਹੁਣ ਚੰਨੀ ਲੱਗੇ ਹੋਏ ਹਨ । ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਟੇਟ ’ਤੇ ਕਿਹਾ ਕਿ ਮੈਂ ਰੇਤ ਮਾਫਿਆ ਖ਼ਤਮ ਕਰ ਦਿੱਤਾ, ਉਸ ਤੋਂ ਬਾਅਦ ਹੀ ਸਿੱਧੂ ਨੇ ਆਪ ਕਿਹਾ ਕਿ ਚੰਨੀ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਰੇਤ ਮਾਫਿਆ ਅਜੇ ਤੱਕ ਮੁਆਫ਼ ਨਹੀਂ ਕੀਤਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ
ਕੇਜਰੀਵਾਲ ਨੇ ਕਿਹਾ ਕਿ ਅਜਿਹਾ ਕਹਿਣ ’ਤੇ ਮੈਂ ਨਵਜੋਤ ਸਿੱਧੂ ਦੀ ਹਿੰਮਤ ਦੀ ਦਾਦ ਦਿੰਦਾ ਹਾਂ, ਕਿਉਂਕਿ ਨਵਜੋਤ ਸਿੱਧੂ ਆਪ ਕਹਿੰਦੇ ਹਨ ਕਿ ਚੰਨੀ ਜਿਨ੍ਹੇ ਵੀ ਵਾਅਦੇ ਲੋਕਾਂ ਨਾਲ ਕਰਦੇ ਹਨ, ਉਹ ਸਾਰੇ ਝੂਠ ਹਨ। ਜੋ ਐਲਾਨ ਕਰਦੇ ਹਨ, ਉਹ ਵੀ ਝੂਠੇ ਹਨ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦੀ ਬਿਜਲੀ ਮੁਫ਼ਤ ਕਰ ਦਿੱਤੀ ਜਾਵੇਗੀ, ਜੋ ਅਜੇ ਤੱਕ ਨਹੀਂ ਹੋਈ। ਉਹ ਸਿਰਫ਼ ਵਾਅਦੇ ਕਰਨੇ ਜਾਣਦੇ ਹਨ, ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕਦੇ। ਬੀਤੇ ਦਿਨ ਚੰਨੀ ਨੇ ਆਟੋ ਵਾਲਿਆਂ ਦੇ ਚਾਲਾਨ ਮੁਆਫ਼ ਕਰਨ ਦੀ ਗੱਲ ਕਹਿ ਹੈ, ਵੇਖਦੇ ਹਾਂ ਉਹ ਵੀ ਹੁੰਦੇ ਹਨ ਕਿ ਨਹੀਂ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਪੰਜਾਬ ਦਾ ਖਜ਼ਾਨਾ ਖਾਲੀ ਹੋਣ ’ਤੇ ਕੇਜਰੀਵਾਲ ’ਤੇ ਪੰਜਾਬ ਸਰਕਾਰ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਦਾ ਖਜ਼ਾਨਾ ਕਿਸ ਨੇ ਖਾਲੀ ਕੀਤਾ ਹੈ? ਜਿਹੜੇ ਕਹਿੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ, ਉਹ ਲੋਕ ਅਸਤੀਫ਼ਾ ਦੇ ਦੇਣ, ਕਿਉਂਕਿ ਸਾਨੂੰ ਪੰਜਾਬ ਦਾ ਖ਼ਾਲੀ ਭਰਨਾ ਆਉਂਦਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਇਸ ਦੀ ਜਾਂਚ ਕਰਾਂਗੇ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਦੇ ਬਹੁਤ ਸਾਰੇ ਆਗੂ ਉਨ੍ਹਾਂ ਦੇ ਸਪੰਰਕ ’ਚ ਹਨ। ਉਹ ਆਪਣੀ ਪਾਰਟੀ ’ਚ ਕਾਂਗਰਸ ਦਾ ਕੂੜਾ ਇਕੱਠਾ ਨਹੀਂ ਕਰਨਾ ਚਾਹੁੰਦੇ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਨੋਟ- ਕੇਜਰੀਵਾਲ ਦੀਆਂ ਗਾਰੰਟੀਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ