ਸੰਨੀ ਦਿਓਲ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਲੋਕ ਸਭਾ ਚੋਣਾਂ ਸੰਬੰਧੀ ਆਖੀ ਇਹ ਗੱਲ

12/02/2023 6:49:37 PM

ਗੁਰਦਾਸਪੁਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ’ਤੇ ਵੱਡਾ ਹਮਲਾ ਬੋਲਿਆ ਹੈ। ਗੁਰਦਾਸਪੁਰ ਵਿਚ  1850 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਤੋਂ ਬਾਅਦ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਪਿਛਲੀ ਵਾਰ ਸੰਨੀ ਦਿਓਲ ਨੂੰ ਚੁਣ ਕੇ ਪਾਰਲੀਮੈਂਟ ਵਿਚ ਭੇਜਿਆ ਪਰ ਉਸ ਨੇ ਕਦੇ ਆਪਣੀ ਸ਼ਕਲ ਤਕ ਨਹੀਂ ਦਿਖਾਈ। ਕੇਜਰੀਵਾਲ ਨੇ ਕਿਹਾ ਕਿ ਇਹ ਵੱਡੇ ਲੋਕ ਹਨ ਅਤੇ ਵੱਡੇ ਲੋਕ ਕੁਝ ਨਹੀਂ ਕਰ ਸਕਦੇ ਤੁਸੀਂ ਆਮ ਆਦਮੀ ਨੂੰ ਵੋਟ ਦਿਓ ਉਹ ਤੁਹਾਨੂੰ ਸਭ ਕੁਝ ਕਰਕੇ ਦਿਖਾਏਗਾ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਵਿਚ ਜਿਹੜੇ ਕੰਮ ਕੀਤੇ ਉਨ੍ਹਾਂ ਕੰਮਾਂ ਨੂੰ ਦੇਖ ਕੇ ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟ ਦਿਓ। 

ਇਹ ਵੀ ਪੜ੍ਹੋ : ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖਬਰੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ

ਕੇਜਰੀਵਾਲ ਨੇ ਕਿਹਾ ਕਿ 2014 ਵਿਚ ਆਮ ਆਦਮੀ ਪਾਰਟੀ ਨੂੰ 4 ਸੀਟਾਂ ਆਈਆਂ ਸੀ ਜਦਕਿ 2019 ਵਿਚ 1 ਸੀਟ ਆਈ ਸੀ ਪਰ ਹੁਣ ਜਿਸ ਤਰ੍ਹਾਂ ਲੋਕਾਂ ਦਾ ਪਿਆਰ ਮਿਲ ਰਿਹਾ ਹੈ, ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ’ਚੋਂ 14 ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਵੱਡੇ ਉਪਰਾਲੇ ਕਰ ਰਹੀ ਹੈ। ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੀ ਜ਼ਿੰਦਗੀ ਵਿਚ ਇਕ ਵਾਰ ਤੀਰਥ ਯਾਤਰਾ ਜ਼ਰੂਰ ਕਰੇ। ਪੰਜਾਬ ਸਰਕਾਰ ਨੇ ਸਾਰਿਆਂ ਨੂੰ ਫਰੀ ਤੀਰਥ ਯਾਤਰਾ ਕਰਵਾਉਣ ਦੀ ਯੋਜਨਾ ਸ਼ੁਰੂ ਕੀਤੀ। ਏ. ਸੀ. ਟ੍ਰੇਨ ਦਾ ਇੰਤਜ਼ਾਮ ਕੀਤਾ ਗਿਆ, ਇਹ ਪਹਿਲਾਂ ਕਦੇ ਕਿਸੇ ਸਰਕਾਰ ਨੇ ਨਹੀਂ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਦਾਸਪੁਰ ਵਿਚ 31 ਨਵੇਂ ਮੁਹੱਲਾ ਕਲੀਨਿਕ ਬਣਾਉਣ ਜਾ ਰਹੀ ਹੈ। ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਲੋਕ ਆਸਾਨੀ ਨਾਲ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਾਰਾ ਪੈਸਾ ਚੋਰੀ ਕਰ ਲਿਆ ਜਾਂਦਾ ਸੀ, ਹੁਣ ਲੋਕਾਂ ਦਾ ਪੈਸਾ ਲੋਕਾਂ ਲਈ ਖਰਚ ਹੋ ਰਿਹਾ ਹੈ। ਪੰਜਾਬ ਸਰਕਾਰ ਡੇਢ ਸਾਲ ਵਿਚ 37000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਪਹਿਲਾਂ ਬਿਨਾਂ ਰਿਸ਼ਵਤ ਦੇ ਕਿਸੇ ਨੂੰ ਨੌਕਰੀ ਨਹੀਂ ਸੀ ਮਿਲਦੀ ਪਰ ਹੁਣ ਨੌਜਵਾਨਾਂ ਨੂੰ ਧੜਾਧੜ ਨੌਕਰੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਗੰਨੇ ਦਾ ਭਾਅ ਵਧਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh