ਕੇਜਰੀਵਾਲ ਦੀ ਦੂਜੀ ਗਾਰੰਟੀ ’ਤੇ ਬੋਲੇ ਸਿਮਰਜੀਤ ਬੈਂਸ, ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸਲਾਹ

10/01/2021 7:51:40 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਦੂਜੀ ਗਾਰੰਟੀ ਨੂੰ ਲੈ ਕੇ ਕਿਹਾ ਹੈ ਕਿ ਜੇਕਰ ਕੇਜਰੀਵਾਲ ਲੋਕਾਂ ਨੂੰ ਗਾਰੰਟੀਆਂ ਦੇ ਰਹੇ ਹਨ ਤਾਂ ਉਨ੍ਹਾਂ ਨੂੰ ਪੂਰਾ ਵੀ ਜ਼ਰੂਰ ਕਰਨ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਗਾਰੰਟੀਆਂ ਦਿੱਤੀਆਂ ਸਨ ਜੋ ਅਜੇ ਤੱਕ ਪੂਰੀਆਂ ਨਹੀਂ ਹੋਈਆਂ,  ਜਿਸ ਵਿਚ ਉਨ੍ਹਾਂ ਨੇ ਪਾਣੀ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਉਸ ਦੇ ਪੈਸੇ ਦੇਣ ਦੀ ਗਾਰੰਟੀ ਦਿੱਤੀ ਸੀ ਜੋ ਅਜੇ ਤੱਕ ਨਹੀਂ ਦਿੱਤੇ। ਨਾਲ ਹੀ ਉਨ੍ਹਾਂ ਮੁੱਖ ਮੰਤਰੀ ਚੰਨੀ ਨੂੰ ਲੈ ਕੇ ਕਿਹਾ ਕਿ ਅਜੇ ਥੋੜ੍ਹਾ ਸਮਾਂ ਉਨ੍ਹਾਂ ਨੂੰ ਮੁੱਖ ਮੰਤਰੀ ਬਣੇ ਹੋਇਆ ਹੈ, ਉਨ੍ਹਾਂ ਨੂੰ ਥੋੜ੍ਹਾ ਸਮਾਂ ਹੋਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਆਉਂਦੇ ਦਿਨਾਂ ’ਚ ਵੱਡਾ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਖੇਡਣਗੇ ਇਹ ਮਾਸਟਰ ਸਟ੍ਰਾਕ

ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ 10 ਦਿਨ ਦੇਰੀ ਨਾਲ ਸ਼ੁਰੂ ਕਰਵਾਉਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਸਰਕਾਰੀ ਖਰੀਦ ਸਮੇਂ ਸਿਰ ਸ਼ੁਰੂ ਨਹੀਂ ਕਰਵਾਈ ਕਿਉਂਕਿ ਉਹ ਨਿੱਜੀਕਰਨ ਨੂੰ ਵਧਾਵਾ ਦੇ ਰਹੇ ਹਨ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕੈਪਟਨ ਨੂੰ ਉਮਰ ਦੇ ਹਿਸਾਬ ਨਾਲ ਸੋਚਣਾ ਚਾਹੀਦਾ ਹੈ ਕਿ ਉਹ ਹੁਣ ਕੀ ਕਰਨ ਜਾ ਰਹੇ ਹਨ। ਕੈਪਟਨ ਕਿਤੇ ਜਾਂਦੇ ਜਾਂਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਅਕਸ ਖਰਾਬ ਨਾ ਕਰ ਲੈਣ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਵੱਡਾ ਹਮਲਾ, ਖੁੱਲ੍ਹੇਆਮ ਕੀਤਾ ਚੈਲੰਜ

ਨੋਟ - ਸਿਮਰਜੀਤ ਬੈਂਸ ਦੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।


Gurminder Singh

Content Editor

Related News