ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲੇ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
Saturday, Nov 14, 2026 - 04:45 PM (IST)
ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲੇ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਰੋਹਤਕ ਤੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਛਾਣ ਕੋਮਲ ਉਰਫ਼ ਕੋਬਰਾ ਜਾਂਗੜਾ ਵਜੋਂ ਹੋਈ ਹੈ। ਪੁਲਸ ਨੇ ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਹੁਣ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ। ਦੂਜੇ ਪਾਸੇ ਮੁਲਜ਼ਮ ਦੇ ਭਰਾ ਤਿਲਕਰਾਜ ਅਨੁਸਾਰ ਪੰਜਾਬ ਪੁਲਸ 12 ਨਵੰਬਰ ਨੂੰ ਰੋਹਤਕ ਦੀ ਸ਼ਾਸਤਰੀ ਕਲੋਨੀ ਤੋਂ ਕੋਮਲ ਨੂੰ ਆਪਣੇ ਨਾਲ ਲੈ ਗਈ ਸੀ ਅਤੇ ਪਰਿਵਾਰ ਨੂੰ ਬਾਅਦ ਵਿਚ ਉਸ ਦੀ ਗ੍ਰਿਫ਼ਤਾਰੀ ਦੇ ਕਾਰਨਾਂ ਦਾ ਪਤਾ ਲੱਗਾ।
ਇਹ ਵੀ ਪੜ੍ਹੋ : ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ
ਇਹ ਵੀ ਪਤਾ ਲੱਗਾ ਹੈ ਕਿ ਕੋਮਲ ਮੂਲ ਰੂਪ ਵਿਚ ਰੋਹਤਕ ਦੇ ਪਿੰਡ ਸਮਰਗੋਪਾਲਪੁਰ ਕਲਾਂ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਕਲੋਨੀ ਵਿਚ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਮੁਲਜ਼ਮ ਰੋਹਤਕ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਕਲਰਕ ਵਜੋਂ ਤਾਇਨਾਤ ਸੀ, ਜਿਸ ਨੂੰ ਕਰੀਬ ਛੇ ਮਹੀਨੇ ਪਹਿਲਾਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਆਪਣਾ ਨਾਂ ਪਸੰਦ ਨਹੀਂ ਸੀ, ਜਿਸ ਕਾਰਨ ਉਸ ਨੇ ਆਪਣਾ ਨਾਂ ਬਦਲ ਕੇ ‘ਕੋਬਰਾ’ ਰੱਖ ਲਿਆ ਸੀ। ਦੱਸ ਦਈਏ ਕਿ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਹੋਇਆ ਸੀ। ਵਿਧਾਇਕ ਨੇ ਪੁਲਸ ਨੂੰ ਦੱਸਿਆ ਸੀ ਕਿ 6 ਨਵੰਬਰ ਨੂੰ ਸ਼ਾਮ ਕਰੀਬ ਛੇ ਵਜੇ ਉਨ੍ਹਾਂ ਦੇ ਮੋਬਾਈਲ ’ਤੇ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ ਅਤੇ ਵਟਸਐਪ ’ਤੇ ਵੀ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਤਕਨੀਕੀ ਜਾਂਚ ਸ਼ੁਰੂ ਕੀਤੀ ਅਤੇ ਕਾਲ ਡਿਟੇਲ ਤੇ ਲੋਕੇਸ਼ਨ ਦੇ ਆਧਾਰ ’ਤੇ ਰੋਹਤਕ ਵਾਸੀ ਕੋਮਲ ਉਰਫ਼ ਕੋਬਰਾ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, 15 ਦਿਨਾਂ ਦਾ ਦਿੱਤਾ ਗਿਆ ਸਮਾਂ, ਨਹੀਂ ਤਾਂ ਹੋਵੇਗੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
