'ਮਿਸ਼ਨ ਪੰਜਾਬ' ਤਹਿਤ ਚੰਡੀਗੜ੍ਹ ਪੁੱਜੇ 'ਕੇਜਰੀਵਾਲ', ਦੇਖੋ ਮੌਕੇ ਦੀਆਂ ਤਸਵੀਰਾਂ

Tuesday, Jun 29, 2021 - 12:53 PM (IST)

'ਮਿਸ਼ਨ ਪੰਜਾਬ' ਤਹਿਤ ਚੰਡੀਗੜ੍ਹ ਪੁੱਜੇ 'ਕੇਜਰੀਵਾਲ', ਦੇਖੋ ਮੌਕੇ ਦੀਆਂ ਤਸਵੀਰਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਪਹੁੰਚ ਚੁੱਕੇ ਹਨ। ਕੇਜਰੀਵਾਲ ਵੱਲੋਂ ਅੱਜ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਮਹੀਨੇ ਸ਼ੁਰੂ ਹੋਣਗੀਆਂ ਆਨਲਾਈਨ ਪ੍ਰੀਖਿਆਵਾਂ

PunjabKesari

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਅੱਜ ਇੱਥੇ ਪਹੁੰਚੇ ਹਨ। ਪੰਜਾਬ ਦੇ ਕਈ ਸੀਨੀਅਰ ਆਪ ਆਗੂਆਂ ਵੱਲੋਂ ਕੇਜਰੀਵਾਲ ਦਾ ਚੰਡੀਗੜ੍ਹ ਆਉਣ 'ਤੇ ਸੁਆਗਤ ਕੀਤਾ ਗਿਆ ਹੈ। ਉਹ ਇੱਥੇ ਗੈਸਟ ਹਾਊਸ ਵਿਖੇ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਜਰੀਵਾਲ ਨੇ 'ਪੰਜਾਬ' ਨੂੰ ਲੈ ਕੇ ਫਿਰ ਕੀਤਾ ਟਵੀਟ, ਅੱਜ ਪਹੁੰਚ ਰਹੇ ਚੰਡੀਗੜ੍ਹ

PunjabKesari

ਦੁਪਿਹਰ 1 ਵਜੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਆਪ ਆਗੂਆਂ ਨਾਲ ਬੈਠਕ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

PunjabKesari


author

Babita

Content Editor

Related News