''ਕੇਜਰੀਵਾਲ'' ਦਾ ਪੰਜਾਬ ਦੌਰਾ ਰੱਦ, ਦੂਜੀ ਗਾਰੰਟੀ ਦਾ ਕਰਨਾ ਸੀ ਐਲਾਨ

Saturday, Sep 25, 2021 - 02:08 PM (IST)

ਲੁਧਿਆਣਾ (ਸਲੂਜਾ) : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 26 ਸਤੰਬਰ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਇਸ ਦੀ ਪੁਸ਼ਟੀ 'ਆਪ' ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਨੇ ਸੰਪਰਕ ਕਰਨ 'ਤੇ ਕਰਦਿਆਂ ਦੱਸਿਆ ਕਿ ਕੇਜਰੀਵਾਲ ਨੇ ਲੁਧਿਆਣਾ ਵੀ ਆਉਣਾ ਸੀ। ਗੋਇਲ ਨੇ ਦੱਸਿਆ ਕਿ ਕੇਜਰੀਵਾਲ ਨੇ ਇਸ ਮਹੱਤਵਪੂਰਨ ਦੌਰੇ ਦੌਰਾਨ ਰੁਜ਼ਗਾਰ ਦੇ ਮੁੱਦੇ 'ਤੇ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦੇਣ ਦਾ ਐਲਾਨ ਕਰਨਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਦੇਵੇਗੀ ਰਾਹਤ, ਨੋਟੀਫਿਕੇਸ਼ਨ ਜਾਰੀ

ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਆਪਣਾ ਇਹ ਦੌਰਾ ਪੰਜਾਬ ਦੇ ਬਦਲੇ ਸਿਆਸੀ ਮਾਹੌਲ ਦੇ ਕਾਰਨ ਫਿਲਹਾਲ ਕੁੱਝ ਦਿਨਾਂ ਲਈ ਟਾਲ ਦਿੱਤਾ ਹੈ। ਹੁਣ ਕੇਜਰੀਵਾਲ ਆਉਣ ਵਾਲੇ ਕੁੱਝ ਦਿਨਾਂ ਦੌਰਾਨ ਪੰਜਾਬ ਦਾ ਦੌਰਾ ਕਰਕੇ ਦੂਜੀ ਗਾਰੰਟੀ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪਾਰਟੀ ਦੀ ਮਜ਼ਬੂਤੀ ਲਈ ਚੁੱਕੇ ਕਦਮ, ਕੈਪਟਨ ਹਮਾਇਤੀ ਆਗੂਆਂ ਨੂੰ ਵੀ ਆਪਣੇ ਨਾਲ ਜੋੜਿਆ

ਇਸ ਤੋਂ ਪਹਿਲਾਂ ਕੇਜਰੀਵਾਲ ਪੰਜਾਬ ਭਰ ਦੇ ਲੋਕਾਂ ਨੂੰ ਬਿਜਲੀ ਦੇ ਮਾਮਲੇ 'ਚ ਗਾਰੰਟੀ ਦੇ ਚੁੱਕੇ ਹਨ। ਜਦੋਂ ਤੋਂ ਕੇਜਰੀਵਾਲ ਪੰਜਾਬ 'ਚ ਐਲਾਨ ਕਰਕੇ ਗਏ ਹਨ, ਉਦੋਂ ਤੋਂ ਲੈ ਕੇ ਅੱਜ ਤੱਕ ਦੂਜੀਆਂ ਸਿਆਸੀ ਪਾਰਟੀਆਂ ਵੀ ਪੰਜਾਬ ਦੇ ਲੋਕਾਂ ਨੂੰ ਆਪਣੇ-ਆਪਣੇ ਪੱਧਰ 'ਤੇ ਗਾਰੰਟੀ ਦੇਣ ਲੱਗੀਆਂ ਹਨ ਤਾਂ ਜੋ ਉਨ੍ਹਾਂ ਦਾ ਵੋਟ ਬੈਂਕ ਕਿਤੇ ਖ਼ਿਸਕ ਨਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News