ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਪਾਰੀਆਂ ਲਈ 10 ਵੱਡੇ ਐਲਾਨ
Wednesday, Oct 13, 2021 - 05:40 PM (IST)
ਜਲੰਧਰ— ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਲਈ 10 ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਵਾਪਰੀਆਂ ਦੇ ਕੋਲੋਂ ਕੋਈ ਵੀ ਪੈਸਾ ਨਹੀਂ ਚਾਹੀਦਾ ਅਤੇ ਉਨ੍ਹਾਂ ਦੀਆਂ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਕ ਮੌਕਾ ਕੈਪਟਨ ਅਮਰਿੰਦਰ ਸਿੰਘ, ਇਕ ਬਾਦਲ ਪਰਿਵਾਰ ਨੂੰ ਦਿੱਤਾ ਹੈ ਅਤੇ ਹੁਣ ਇਕ ਮੌਕਾ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਵੀ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ’ਤੇ ਪੰਜਾਬ ’ਚ ਗੁੰਡਾ ਟੈਕਸ ਦੇ ਧੰਦੇ ਸਫਾਇਆ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਮੁੜ ਬਣੀ ਚਰਚਾ ਦਾ ਵਿਸ਼ਾ, ਜਿੱਤਿਆ ਲੋਕਾਂ ਦਾ ਦਿਲ
‘ਆਪ’ ਦੇ ਸੁਪ੍ਰੀਮੋ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਲਈ ਕੀਤੇ ਇਹ 10 ਵੱਡੇ ਐਲਾਨ
24 ਘੰਟੇ 7 ਦਿਨ ਦਿੱਤੀ ਜਾਵੇਗੀ ਬਿਜਲੀ
ਇੰਸਪੈਕਟਰ ਰਾਜ (ਲਾਲ ਫੀਤਾਸ਼ਾਹੀ) ਦਾ ਹੋਵੇਗਾ ਖ਼ਾਤਮਾ
3 ਤੋਂ 6 ਮਹੀਨਿਆਂ ਦੇ ਅੰਦਰ ਸਾਰੇ ਵੈਟ ਹੋਣਗੇ ਰਿਫੰਡ
ਵਾਧੂ ਚਾਰਜ ਦਾ ਹੋਵੇਗਾ ਖ਼ਾਤਮਾ
ਉਦਯੋਗ ਲਈ ਮੁੱਢਲੇ ਢਾਂਚੇ ਨੂੰ ਠੀਕ ਕੀਤਾ ਜਾਵੇਗਾ
ਹਫ਼ਤਾ ਸਿਸਟਮ ਦਾ ਹੋਵੇਗਾ ਖ਼ਾਤਮਾ
ਗੁੰਡਾ ਟੈਕਸ ਹੋਵੇਗਾ ਖ਼ਤਮ
ਪੰਜਾਬ ਦੀ ਤਰੱਕੀ ਲਈ ਸਾਂਝੇਦਾਰੀ ਦੇ ਰੂਪ ’ਚ ਕੀਤਾ ਜਾਵੇਗਾ ਕੰਮ
ਪੰਜਾਬ ’ਚ ਬਣਾਵਾਂਗੇ ਸ਼ਾਂਤੀਪੂਰਨ ਮਾਹੌਲ
ਛੋਟੇ ਵਪਾਰੀਆਂ ਨੂੰ ਬੜਾਵਾ ਦਿੱਤਾ ਜਾਵੇਗਾ
ਇਹ ਵੀ ਪੜ੍ਹੋ: ਚੂੜੇ ਵਾਲੇ ਹੱਥਾਂ ਨਾਲ ਪਤਨੀ ਨੇ ਸ਼ਹੀਦ ਗੱਜਣ ਸਿੰਘ ਨੂੰ ਦਿੱਤੀ ਆਖ਼ਰੀ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ