ਅਰਵਿੰਦ ਕੇਜਰੀਵਾਲ ਦਾ 20 ਨਵੰਬਰ ਦਾ ''ਮੋਗਾ ਦੌਰਾ'' ਮੁਲਤਵੀ, ਹੁਣ ਇਸ ਤਾਰੀਖ਼ ਨੂੰ ਆਉਣਗੇ
Friday, Nov 19, 2021 - 03:31 PM (IST)
ਚੰਡੀਗੜ੍ਹ/ਮੋਗਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 20 ਨਵੰਬਰ ਦਾ ਮੋਗਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਦੌਰੇ ਨੂੰ ਮੁਲਤਵੀ ਕਰਨ ਦਾ ਕਾਰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਦੱਸਿਆ ਜਾ ਰਿਹਾ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਹੁਣ ਅਰਵਿੰਦ ਕੇਜਰੀਵਾਲ 20 ਨਵੰਬਰ ਦੀ ਥਾਂ 22 ਨਵੰਬਰ ਨੂੰ ਮੋਗਾ ਪੁੱਜਣਗੇ।
ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਰੱਦ ਹੋਣ 'ਤੇ ਪੂਰੇ ਪੰਜਾਬ 'ਚ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਜਸ਼ਨਾਂ 'ਚ ਪਾਰਟੀ ਵਾਲੰਟੀਅਰ ਅਤੇ ਪਾਰਟੀ ਦੇ ਆਗੂ ਵੀ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਇਹ ਦੌਰਾ ਅੱਗੇ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹੁਣ 22 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਸੂਬੇ 'ਚ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨਗੇ। ਇਸ ਮਿਸ਼ਨ ਤਹਿਤ ਉਹ ਸੂਬੇ ਦੇ ਸ਼ਹਿਰਾਂ, ਕਸਬਿਆਂ ਦੇ ਨਾਲ-ਨਾਲ ਪਿੰਡਾਂ 'ਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਮਗਰੋਂ ਕੈਪਟਨ ਦੀ ਕਿਸਾਨਾਂ ਨੂੰ ਅਪੀਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ