ਅੱਜ ਤੋਂ 2 ਦਿਨਾ ਪੰਜਾਬ ਦੌਰੇ ''ਤੇ ''ਕੇਜਰੀਵਾਲ'', ਮੋਗਾ ਤੋਂ ਕਰਨਗੇ ''ਮਿਸ਼ਨ ਪੰਜਾਬ'' ਦੀ ਸ਼ੁਰੂਆਤ

11/22/2021 9:36:11 AM

ਚੰਡੀਗੜ੍ਹ/ਮੋਗਾ (ਰਮਨਜੀਤ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਤੋਂ ਇਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਮੋਗਾ ਸ਼ਹਿਰ ਤੋਂ ਕਰਨਗੇ। ਪਾਰਟੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਕੇਜਰੀਵਾਲ ਮੋਗਾ 'ਚ ਮਿਸ਼ਨ ਦੀ ਸ਼ੁਰੂਆਤ ਪੰਜਾਬ ਲਈ ਇਕ ਵੱਡੇ ਐਲਾਨ ਦੇ ਨਾਲ ਕਰਨਗੇ।

ਇਹ ਵੀ ਪੜ੍ਹੋ : ਪਠਾਨਕੋਟ ਤੋਂ ਵੱਡੀ ਖ਼ਬਰ : ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਗ੍ਰੇਨੇਡ ਧਮਾਕਾ, ਹਾਈ ਅਲਰਟ 'ਤੇ ਪੁਲਸ

ਪਾਰਟੀ ਵੱਲੋਂ ਜਾਰੀ ਸੂਚਨਾ ਮੁਤਾਬਕ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਆਪ' ਸੁਪਰੀਮੋ ਮਿਸ਼ਨ ਪੰਜਾਬ ਤਹਿਤ ਅਗਲੇ ਇਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ। 'ਆਪ' ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਜਰੀਵਾਲ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਸੋਮਵਾਰ ਨੂੰ ਮੋਗਾ 'ਚ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਤੇ ਪੰਜਾਬੀਆਂ ਲਈ ਇਕ ਬੜਾ ਅਹਿਮ ਐਲਾਨ ਵੀ ਕਰਨਗੇ।

ਇਹ ਵੀ ਪੜ੍ਹੋ : ਏਅਰਟੈੱਲ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਮਹਿੰਗੇ ਕੀਤੇ 'ਪ੍ਰੀਪੇਡ' ਪਲਾਨ

ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇਕ ਬੈਠਕ 'ਚ ਹਿੱਸਾ ਲੈਣਗੇ। ਉੱਥੇ ਹੀ 23 ਨਵੰਬਰ ਮੰਗਲਵਾਰ ਨੂੰ ਅੰਮ੍ਰਿਤਸਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਪ੍ਰੋਗਰਾਮ 'ਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ : CM ਚੰਨੀ ਦਾ ਵੱਡਾ ਐਲਾਨ, ਗਾਇਕ ਸੁਖਵਿੰਦਰ ਸਿੰਘ ਤੇ ਸ਼ਾਇਰ ਸੁਰਜੀਤ ਪਾਤਰ ਨੂੰ ਮਿਲਿਆ ਕੈਬਨਿਟ ਰੈਂਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News